Connect with us

Punjab

ਪਰਗਟ ਸਿੰਘ ਬਣੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ

Published

on

ਕਾਂਗਰਸ ਹਾਈਕਮਾਨ ਨੇ ਪਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਨਵਾਂ ਪ੍ਰਧਾਨ ਨਿਯੁਕਤ ਕਰ ਦਿੱਤਾ ਹੈ। ਇਹ ਨਿਯੁਕਤੀ ਤੁਰੰਤ ਪ੍ਰਭਾਵ ਨਾਲ ਲਾਗੂ ਹੋਵੇਗੀ। ਕਾਂਗਰਸ ਵੱਲੋਂ 2 ਅਕਤੂਬਰ ਨੂੰ ਜਾਰੀ ਕੀਤੀ ਗਈ ਪ੍ਰੈਸ ਰਿਲੀਜ਼ ਵਿੱਚ ਇਸ ਨਿਯੁਕਤੀ ਦਾ ਐਲਾਨ ਕੀਤਾ ਗਿਆ।

ਪਰਗਟ ਸਿੰਘ ਹੁਣ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਥਾਂ ਪੰਜਾਬ ਕਾਂਗਰਸ ਦੀ ਅਗਵਾਈ ਕਰਨਗੇ। ਰਾਜਾ ਵੜਿੰਗ ਨੇ ਇਸ ਤੋਂ ਪਹਿਲਾਂ PPCC ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦਿੱਤਾ ਸੀ।

ਪਾਰਟੀ ਨੇ ਨਵੇਂ ਪ੍ਰਧਾਨ ਦੀ ਨਿਯੁਕਤੀ ਦੇ ਨਾਲ ਹੀ ਸਾਬਕਾ ਪ੍ਰਧਾਨ ਰਾਜਾ ਵੜਿੰਗ ਵੱਲੋਂ ਨਿਭਾਈਆਂ ਸੇਵਾਵਾਂ ਅਤੇ ਉਨ੍ਹਾਂ ਦੇ ਯੋਗਦਾਨ ਦੀ ਸ਼ਲਾਘਾ ਵੀ ਕੀਤੀ ਹੈ।

ਹੁਣ ਪਰਗਟ ਸਿੰਘ ਦੇ ਸਾਹਮਣੇ ਪੰਜਾਬ ਵਿੱਚ ਪਾਰਟੀ ਦੇ ਸੰਗਠਨ ਨੂੰ ਅਗਵਾਈ ਦੇਣ ਅਤੇ ਆਉਣ ਵਾਲੀਆਂ ਸਿਆਸੀ ਚੁਣੌਤੀਆਂ ਨਾਲ ਨਜਿੱਠਣ ਦੀ ਜ਼ਿੰਮੇਵਾਰੀ ਹੋਵੇਗੀ।

ਪਰਗਟ ਸਿੰਘ ਦਾ ਸਫ਼ਰ

ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਰਹੇ ਹਨ ਅਤੇ ਜਲੰਧਰ ਕੈਂਟ ਤੋਂ ਕਾਂਗਰਸ ਦੇ ਵਿਧਾਇਕ ਹਨ। ਉਹ ਪੰਜਾਬ ਸਰਕਾਰ ਵਿੱਚ ਮੰਤਰੀ ਵਜੋਂ ਵੀ ਸੇਵਾ ਨਿਭਾਅ ਚੁੱਕੇ ਹਨ। ਹੁਣ ਉਨ੍ਹਾਂ ਨੂੰ ਪੰਜਾਬ ਕਾਂਗਰਸ ਦੀ ਅਗਵਾਈ ਅਜਿਹੇ ਸਮੇਂ ਮਿਲੀ ਹੈ ਜਦੋਂ ਸੂਬੇ ਵਿੱਚ ਅਗਲੀਆਂ ਵਿਧਾਨ ਸਭਾ ਚੋਣਾਂ ਦੀ ਤਿਆਰੀ ਚੱਲ ਰਹੀ ਹੈ।

ਕਾਂਗਰਸ ਵੱਲੋਂ ਰਾਜਾ ਵੜਿੰਗ ਨੂੰ ਵਿਵਾਦ ਵਧਣ ਤੋਂ ਬਾਅਦ ਵੀ ਸੂਬਾ ਪ੍ਰਧਾਨ ਦੇ ਅਹੁਦੇ ’ਤੇ ਕਾਇਮ ਰੱਖਿਆ ਗਿਆ ਸੀ ਪਰ ਬਾਅਦ ਵਿੱਚ ਸੂਬਾ ਇਕਾਈ ਬਾਰੇ ਨਵਾਂ ਸੰਗਠਨਾਤਮਕ ਮੁਲਾਂਕਣ ਕੀਤਾ ਗਿਆ। ਸਚਿਨ ਪਾਇਲਟ ਵੱਲੋਂ ਆਗੂਆਂ ਨਾਲ ਕੀਤੇ ਵਿਚਾਰ-ਵਟਾਂਦਰੇ ਤੋਂ ਬਾਅਦ ਹਾਈਕਮਾਨ ਨੇ ਲੀਡਰਸ਼ਿਪ ਵਿੱਚ ਤਬਦੀਲੀ ਦਾ ਫ਼ੈਸਲਾ ਕੀਤਾ ਗਿਆ।