Ludhiana
ਪਹਿਲਾ ਟੀਚਾ ਸ਼੍ਰੋਮਣੀ ਕਮੇਟੀ ਨੂੰ ਭ੍ਰਿਸ਼ਟਾਚਾਰ ਮੁਕਤ ਕਰਵਾਉਣਾ- ਸੁਖਦੇਵ ਸਿੰਘ ਢੀਂਡਸਾ

ਲੁਧਿਆਣਾ, 12 ਮਾਰਚ,(ਸੰਜੀਵ ਸੂਦ): ਲੁਧਿਆਣਾ ਤੋਂ ਅਕਾਲੀ ਦਲ ਦੇ ਸੀਨੀਅਰ ਲੀਡਰ ਰਹੇ ਜਗਦੀਸ਼ ਸਿੰਘ ਗਰਚਾ ਦਾ ਅੱਜ ਸੁਖਦੇਵ ਸਿੰਘ ਅਤੇ ਪਰਮਿੰਦਰ ਸਿੰਘ ਦੀ ਅਗਵਾਈ ਦੇ ਵਿੱਚ ਉਨ੍ਹਾਂ ਨਾਲ ਸ਼ਾਮਿਲ ਹੋ ਗਏ ਇਸ ਮੌਕੇ ਢੀਂਡਸਾ ਨੇ ਕਿਹਾ ਕਿ ਉਨ੍ਹਾਂ ਦੇ ਸ਼ਾਮਿਲ ਹੋਣ ਨਾਲ ਪਾਰਟੀ ਨੂੰ ਤਾਕਤ ਮਿਲੇਗੀ…ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਉਨ੍ਹਾਂ ਦਾ ਪਹਿਲਾ ਟੀਚਾ ਸ਼੍ਰੋਮਣੀ ਕਮੇਟੀ ਨੂੰ ਭ੍ਰਿਸ਼ਟਾਚਾਰ ਮੁਕਤ ਕਰਵਾਉਣਾ ਹੈ ਅਤੇ ਉਸ ਤੋਂ ਬਾਅਦ ਪੰਜਾਬ ਦੀਆਂ ਵਿਧਾਨ ਸਭਾ…ਉਨ੍ਹਾਂ ਕਿਹਾ ਕਿ ਜੇਕਰ ਲੋੜ ਪਈ ਤਾਂ ਉਹ ਅਕਾਲੀ ਦਲ ਜਾਂ ਕਾਂਗਰਸ ਨੂੰ ਛੱਡ ਕੇ ਹੋਰ ਕਿਸੇ ਵੀ ਪਾਰਟੀ ਨਾਲ ਸਮਝੋਤਾ ਕਰਨ ਬਾਰੇ ਸੋਚ ਲੈਣਗੇ..ਇਸ ਮੌਕੇ ਪੰਜਾਬ ਸਰਕਾਰ ਦੇ ਤਿੰਨ ਸਾਲ ਪੂਰੇ ਹੋਣ ਅਤੇ ਢੱਡਰੀਆਂ ਵਾਲੇ ਦੇ ਮੁਦੇ ਨੂੰ ਲੈ ਕੇ ਵੀ ਆਪਣੀ ਪ੍ਰਤੀਕਿਰਿਆ ਦਿੱਤੀ
ਹਾਲਾਂਕਿ ਇਸ ਦੌਰਾਨ ਪਰਮਿੰਦਰ ਢੀਂਡਸਾ ਮੀਡੀਆ ਤੋਂ ਦੂਰ ਹੀ ਰਹੇ ਪਰ ਸੁਖਦੇਵ ਸਿੰਘ ਢੀਡਸਾ ਨੇ ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਕਿਹਾ ਕਿ ਉਨ੍ਹਾਂ ਦਾ ਪਹਿਲਾ ਟੀਚਾ ਸ਼੍ਰੋਮਣੀ ਕਮੇਟੀ ਨੂੰ ਭ੍ਰਿਸ਼ਟਾਚਾਰ ਮੁਕਤ ਕਰਵਾਉਣਾ ਹੈ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਦੀ ਅਸਲੀ ਅਕਾਲੀ ਦਲ ਹੈ…ਸੁਖਦੇਵ ਢੀਂਡਸਾ ਨੇ ਕਿਹਾ ਕਿ ਫਿਲਹਾਲ ਹਾਲੇ ਉਨ੍ਹਾਂ ਦੀ ਕਿਸੇ ਵੀ ਪਾਰਟੀ ਨਾਲ ਸਮਝੌਤੇ ਦੀ ਕੋਈ ਗੱਲਬਾਤ ਨਹੀਂ ਚੱਲ ਰਹੀ ਪਰ ਲੋੜ ਪੈਣ ਤੇ ਉਹ ਕਾਂਗਰਸ ਜਾਂ ਅਕਾਲੀ ਦਲ ਨੂੰ ਛੱਡ ਕੇ ਹੋਰ ਕਿਸੇ ਪਾਰਟੀ ਨਾਲ ਹੱਥ ਮਿਲਾਉਣ ਬਾਰੇ ਸੋਚ ਸਕਦੇ ਨੇ…ਢੀਂਡਸਾ ਨੇ ਕਿਹਾ ਕਿ ਐਚਐਸ ਫੂਲਕਾ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਚ ਉਨ੍ਹਾਂ ਦਾ ਸਾਥ ਦੇਣਗੇ…ਇਸ ਮੌਕੇ ਸਰਕਾਰ ਦੇ ਤਿੰਨ ਸਾਲ ਪੂਰੇ ਹੋਣ ਤੇ ਢੀਂਡਸਾ ਨੇ ਕਿਹਾ ਕਿ ਕਾਂਗਰਸ ਨੇ ਲੋਕਾਂ ਨਾਲ ਕੀਤਾ ਕੋਈ ਵਾਅਦਾ ਪੂਰਾ ਨਹੀਂ ਕੀਤਾ…ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਢੱਡਰੀਆਂ ਵਾਲੇ ਦਾ ਵਿਵਾਦ ਕਾਫ਼ੀ ਗੰਭੀਰ ਮਸਲਾ ਹੈ ਪੰਥ ਦੇ ਸੂਝਵਾਨ ਵਿਦਵਾਨਾਂ ਨੂੰ ਮਿਲ ਕੇ ਇਹ ਵਿਵਾਦ ਸੁਲਝਾਉਣਾ ਚਾਹੀਦਾ ਹੈ…