Connect with us

Punjab

ਪਾਕਿਸਤਾਨ ਲਈ ਰਵਾਨਾ ਹੋਇਆ ਸਿੱਖ ਸ਼ਰਧਾਲੂਆਂ ਦਾ ਜੱਥਾ

Published

on

PUNJAB : ਸ੍ਰੀ ਗੁਰੂ ਨਾਨਕ ਦੇਵ ਜੀ ਦਾ ਕੱਲ੍ਹ ਯਾਨੀ 5 ਨਵੰਬਰ ਨੂੰ ਪ੍ਰਕਾਸ ਪੂਰਬ ਪੰਜਾਬ ਭਰ ‘ਚ ਬੜੀ ਹੀ ਧੂਮ ਧਾਮ ਨਾਲ ਮਨਾਇਆ ਜਾ ਰਿਹਾ ਹੈ। ਪ੍ਰਕਾਸ਼ ਪੁਰਬ ਤੋਂ ਇਕ ਦਿਨ ਪਹਿਲਾ ਹੀ ਪੰਜਾਬ ‘ਚ ਵੱਖ ਵੱਖ ਥਾਵਾਂ ‘ਤ ਨਗਰ ਕੀਰਤਨ ਕੱਢੇ ਜਾ ਰਹੇ ਹਨ।

 

ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਹੇਠ ਅੱਜ 1796 ਸਿੱਖ ਸ਼ਰਧਾਲੂਆਂ ਦਾ ਜਥਾ ਅਟਾਰੀ ਵਾਹਗਾ ਬਾਰਡਰ ਤੋਂ ਪਾਕਿਸਤਾਨ ਲਈ ਰਵਾਨਾ ਹੋਇਆ। ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ ਇਸ ਜਥੇ ਨੂੰ ਸ਼੍ਰੋਮਣੀ ਕਮੇਟੀ ਦਫਤਰ ਤੋਂ ਖਾਲਸਾਈ ਜਾਹੋ-ਜਲਾਲ ਨਾਲ ਜੈਕਾਰਿਆਂ ਦੀ ਗੂੰਜ ਹੇਠ ਰਵਾਨਾ ਕੀਤਾ ਗਿਆ।