Connect with us

Punjab

ਪਿਸਤੌਲ ਅਤੇ ਮੈਗਜ਼ੀਨ ਸਮੇਤ ਪੁਲਿਸ ਨੇ ਇੱਕ ਮੁਲਜ਼ਮ ਨੂੰ ਕੀਤਾ ਗ੍ਰਿਫ਼ਤਾਰ

Published

on

ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਅੰਮ੍ਰਿਤਸਰ ਨੇ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਮੋਡਿਊਲ ਨੂੰ ਤੋੜਨ ਵਿੱਚ ਸਫਲਤਾ ਹਾਸਲ ਕੀਤੀ ਹੈ। ਖੁਫੀਆ ਸੂਚਨਾ ਦੇ ਆਧਾਰ ‘ਤੇ ਪੁਲਸ ਨੇ ਅੱਤਵਾਦੀ ਨੂੰ ਗ੍ਰਿਫਤਾਰ ਕਰ ਲਿਆ, ਜੋ ਅਪਰਾਧ ਕਰਨ ਤੋਂ ਪਹਿਲਾਂ ਹੀ ਟਾਰਗੇਟ ਕਿਲਿੰਗ ਦੀ ਯੋਜਨਾ ਬਣਾ ਰਿਹਾ ਸੀ। ਪੁਲਿਸ ਨੇ ਮੁਲਜ਼ਮਾਂ ਕੋਲੋਂ ਹਥਿਆਰ ਵੀ ਬਰਾਮਦ ਕੀਤੇ ਹਨ।

ਸ਼ੁਰੂਆਤੀ ਜਾਂਚ ‘ਚ ਸਾਹਮਣੇ ਆਇਆ ਹੈ ਕਿ ਇਸ ਅੱਤਵਾਦੀ ਦੇ ਹੈਂਡਲਰ ਅਮਰੀਕਾ ਸਥਿਤ ਅੱਤਵਾਦੀ ਹਰਪ੍ਰੀਤ ਸਿੰਘ ਉਰਫ ਹੈਪੀ ਪਾਸੀਆਂ ਅਤੇ ਇਟਲੀ ਸਥਿਤ ਅੱਤਵਾਦੀ ਰੇਸ਼ਮ ਸਿੰਘ ਹਨ। ਜਿਨ੍ਹਾਂ ਦੇ ਕਹਿਣ ‘ਤੇ ਉਹ ਵਾਰਦਾਤਾਂ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਿਹਾ ਸੀ। ਪੁਲਿਸ ਨੇ ਮੁਲਜ਼ਮਾਂ ਕੋਲੋਂ 1 ਪਿਸਤੌਲ, 2 ਮੈਗਜ਼ੀਨ, 9 ਜਿੰਦਾ ਗੋਲੀਆਂ ਅਤੇ 1 ਖਾਲੀ ਗੋਲੀ ਦਾ ਖੋਲ ਬਰਾਮਦ ਕੀਤਾ ਹੈ।

ਫੜੇ ਗਏ ਅੱਤਵਾਦੀ ਦੀ ਪਛਾਣ ਵਿਕਰਮਜੀਤ ਸਿੰਘ ਉਰਫ ਵਿੱਕੀ ਪੁੱਤਰ ਲਖਬੀਰ ਸਿੰਘ ਵਾਸੀ ਬੰਗੜ, ਘਣੀ ਜ਼ਿਲਾ ਗੁਰਦਾਸਪੁਰ ਵਜੋਂ ਹੋਈ ਹੈ। ਫਿਲਹਾਲ ਮੁਲਜ਼ਮ ਅੰਮ੍ਰਿਤਸਰ ਦੇ ਦਿਹਾਤੀ ਇਲਾਕੇ ਵਿੱਚ ਪਨਾਹ ਲੈ ਰਿਹਾ ਸੀ। ਪੁਲਿਸ ਨੇ ਮੁਲਜ਼ਮਾਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ ਅਤੇ ਬੀਕੇਆਈ ਦੀ ਯੋਜਨਾ ਬਾਰੇ ਜਾਣਕਾਰੀ ਇਕੱਠੀ ਕਰ ਰਹੀ ਹੈ।