Connect with us

Corona Virus

ਪੈਟਰੋਲ ਅਤੇ ਡੀਜ਼ਲ ਦੇ ਲੰਗਰ ਲਈ ਲੱਗ ਗਈਆਂ ਲਾਈਨਾਂ

Published

on

ਲੁਧਿਆਣਾ, ਸੰਜੀਵ ਸੂਦ, 9 ਜੁਲਾਈ : ਪੈਟਰੋਲ ਅਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਨੂੰ ਲੈਕੇ ਲੁਧਿਆਣਾ ਦੇ ਰੇਲਵੇ ਸਟੇਸ਼ਨ ਨੇੜੇ, ਯੂਥ ਅਕਾਲੀ ਦਲ ਦੇ ਮੁਖੀ ਗੁਰਦੀਪ ਸਿੰਘ ਗੋਸ਼ਾ ਦੁਆਰਾ ਲੋਕਾਂ ਨੂੰ ਪੈਟਰੋਲ ਡੀਜ਼ਲ ਦੀ ਮੁਫ਼ਤ ਵਿੱਚ ਵੰਡ ਕੇ ਰੋਸ਼ ਪ੍ਰਦਰਸ਼ਨ ਕੀਤਾ ਗਿਆ। ਗੋਸ਼ਾ ਨੇ ਕਿਹਾ ਕਿ ਅੱਜ ਪੈਟਰੋਲ ਡੀਜ਼ਲ ਦੀਆਂ ਦਰਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਜਿਸ ਕਾਰਨ ਮਹਿੰਗਾਈ ਵੱਧ ਰਹੀ ਹੈ ਅਤੇ ਆਮ ਆਦਮੀ ਉੱਤੇ ਸਿੱਧਾ ਅਸਰ ਪੈਂਦਾ ਹੈ। ਖ਼ਾਸਕਰ, ਆਟੋ ਚਾਲਕਾਂ ਆਦਿ ਨੂੰ ਬਹੁਤ ਕਠਿਨਾਈਆਂ ਦਾ ਸਾਮਨਾ ਕਰਨਾ ਪੈ ਰਿਹਾ ਹੈ।

ਉਨ੍ਹਾਂ ਕਿਹਾ ਕਿ ਉਹ ਕੇਂਦਰ ਅਤੇ ਪੰਜਾਬ ਦੋਵਾਂ ਸਰਕਾਰਾਂ ਨੂੰ ਅਪੀਲ ਕਰ ਰਹੇ ਹਨ ਕਿ ਪੈਟਰੋਲ ਅਤੇ ਡੀਜ਼ਲ ‘ਤੇ ਟੈਕਸ ਘਟਾਉਣ। ਉਨ੍ਹਾਂ ਕਿਹਾ ਕਿ ਅੱਜ ਉਹਨਾਂ ਵਲੋਂ 513 ਲੀਟਰ ਤੇਲ ਵੰਡਿਆਂ ਜਾਵੇਗਾ ਜਿਸ ਵਿੱਚ ਹਰੇਕ ਵਿਅਕਤੀ ਨੂੰ ਇੱਕ-ਇਕ ਲੀਟਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਟੈਕਸ ਬਹੁਤ ਜ਼ਿਆਦਾ ਹੈ। ਉਸਨੂੰ ਟੈਕਸ ਘਟਾਉਣਾ ਚਾਹੀਦਾ ਹੈ, ਨਾਲ ਹੀ ਫੀਸਾਂ ਅਤੇ ਬਿਜਲੀ ਦੇ ਬਿੱਲ ਮੁਆਫ਼ ਕਰਕੇ ਲੋਕਾਂ ਨੂੰ ਰਾਹਤ ਦੇਣੀ ਚਾਹੀਦੀ ਹੈ।