Connect with us

Punjab

ਪ੍ਰਤਾਪ ਸਿੰਘ ਬਾਜਵਾ ਦੀ ਅੱਜ ਪੇਸ਼ੀ !

Published

on

PARTAP SINGH BAJWA : ਮੋਹਾਲੀ ਪੁਲਸ ਵੱਲੋਂ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਖ਼ਿਲਾਫ਼ ਦਰਜ ਕੀਤੀ ਗਈ ਐੱਫ. ਆਈ. ਆਰ. ਤੋਂ ਬਾਅਦ ਸੋਮਵਾਰ ਦਿਨੇ 12 ਵਜੇ ਥਾਣਾ ਸਾਈਬਰ ਕ੍ਰਾਈਮ ਫੇਜ਼-7 ਵਿਖੇ ਉਨ੍ਹਾਂ ਨੂੰ ਜਾਂਚ ’ਚ ਸ਼ਾਮਲ ਹੋਣ ਲਈ ਨੋਟਿਸ ਭੇਜਿਆ ਗਿਆ ਸੀ। ਉਨ੍ਹਾਂ ਦੇ ਵਕੀਲ ਪ੍ਰਦੀਪ ਵਿਰਕ ਉਕਤ ਪੁਲਸ ਸਟੇਸ਼ਨ ’ਚ ਪਹੁੰਚੇ ਤੇ ਪੁਲਸ ਨਾਲ ਗੱਲਬਾਤ ਕਰਨ ਤੋਂ ਬਾਅਦ ਉਨ੍ਹਾਂ ਦੱਸਿਆ ਕਿ ਬਾਜਵਾ 15 ਅਪ੍ਰੈਲ ਮਤਲਬ ਕਿ ਅੱਜ ਦੁਪਹਿਰ 2 ਵਜੇ ਪੁਲਸ ਜਾਂਚ ’ਚ ਸ਼ਾਮਲ ਹੋਣਗੇ। ਪ੍ਰਤਾਪ ਸਿੰਘ ਬਾਜਵਾ ਖ਼ਿਲਾਫ਼ ਮੋਹਾਲੀ ਪੁਲਸ ਵੱਲੋਂ ਦਰਜ ਕੀਤੀ ਗਈ ਐੱਫ. ਆਈ. ਆਰ. ਦੀ ਕਾਪੀ ਹਾਸਲ ਕਰਨ ਲਈ ਉਨ੍ਹਾਂ ਦੇ ਵਕੀਲਾਂ ਨੂੰ ਅਦਾਲਤ ਦਾ ਦਰਵਾਜ਼ਾ ਖੜਕਾਉਣਾ ਪਿਆ।

ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਅਦਾਲਤ ਦੇ ਹੁਕਮਾਂ ‘ਤੇ ਐਫਆਈਆਰ ਦੀ ਕਾਪੀ ਮਿਲਣ ਤੋਂ ਬਾਅਦ, ਪੁਲਿਸ ਨੇ ਉਸਨੂੰ ਮੰਗਲਵਾਰ ਦੁਪਹਿਰ 2 ਵਜੇ ਮੋਹਾਲੀ ਵਿੱਚ ਪੁੱਛਗਿੱਛ ਲਈ ਬੁਲਾਇਆ ਹੈ।
ਭਾਜਪਾ ਨੇਤਾ ਮਨੋਰੰਜਨ ਕਾਲੀਆ ਦੇ ਘਰ ‘ਤੇ ਹੋਏ ਗ੍ਰਨੇਡ ਹਮਲੇ ਤੋਂ ਬਾਅਦ, ਬਾਜਵਾ ਨੇ ਇੱਕ ਨਿੱਜੀ ਚੈਨਲ ‘ਤੇ ਇੰਟਰਵਿਊ ਵਿੱਚ ਕਿਹਾ ਸੀ ਕਿ ਪੰਜਾਬ ਵਿੱਚ 50 ਬੰਬ ਆਏ ਹਨ। 18 ਗਏ ਅਤੇ 32 ਬਾਕੀ। ਇਸ ਸਬੰਧੀ ਪੁਲਿਸ ਨੇ ਐਤਵਾਰ ਨੂੰ ਮੋਹਾਲੀ ਵਿੱਚ ਉਸ ਖ਼ਿਲਾਫ਼ ਮਾਮਲਾ ਦਰਜ ਕੀਤਾ ਸੀ।

ਦੂਜੇ ਪਾਸੇ, ਵਿਰੋਧ ਵਿੱਚ, ਕਾਂਗਰਸ ਨੇ ਸੋਮਵਾਰ ਨੂੰ ਸੂਬੇ ਭਰ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਸਾੜਿਆ। ਮੰਗਲਵਾਰ ਨੂੰ ਵੀ ਕਾਂਗਰਸੀ ਆਗੂ ਪ੍ਰਦਰਸ਼ਨ ਕਰਕੇ ਵਿਰੋਧ ਪ੍ਰਦਰਸ਼ਨ ਕਰਨਗੇ।