Connect with us

Entertainment

ਪੰਜਾਬੀ ਗਾਇਕ ਗਿੱਪੀ ਗਰੇਵਾਲ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਹੋਏ ਨਤਮਸਤਕ

Published

on

ਪੰਜਾਬੀ ਫਿਲਮ ਇੰਡਸਟਰੀ ਦੇ ਦੇਸੀ ਰੌਕਸਟਾਰ ਗਿੱਪੀ ਗਰੇਵਾਲ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫਿਲਮ ‘ਸ਼ਿੰਦਾ ਸ਼ਿੰਦਾ ਨੋ ਪਾਪਾ’ ਨੂੰ ਲੈ ਕੇ ਸੁਰਖੀਆਂ ਬਟੋਰ ਰਹੇ ਹਨ। ਹਾਲ ਹੀ ‘ਚ ਗਿੱਪੀ ਗਰੇਵਾਲ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇਕ ਵੀਡੀਓ ਪੋਸਟ ਕੀਤੀ ਹੈ, ਜਿਸ ‘ਚ ਉਹ ਗੁਰੂ ਘਰ ‘ਚ ਮੱਥਾ ਟੇਕਦੇ ਨਜ਼ਰ ਆ ਰਹੇ ਹਨ।

ਇਸ ਦੌਰਾਨ ਉਨ੍ਹਾਂ ਦੇ ਨਾਲ ਉਨ੍ਹਾਂ ਦੀ ਟੀਮ ਵੀ ਨਜ਼ਰ ਆਈ। ਇਸ ਵੀਡੀਓ ਨੂੰ ਪੋਸਟ ਕਰਦੇ ਹੋਏ ਗਿੱਪੀ ਗਰੇਵਾਲ ਨੇ ਕੈਪਸ਼ਨ ‘ਚ ਵਾਹਿਗੁਰੂ ਜੀ ਲਿਖਿਆ ਹੈ ਅਤੇ ਹੱਥ ਜੋੜ ਕੇ ਇਮੋਜੀ ਵੀ ਸ਼ੇਅਰ ਕੀਤਾ ਹੈ।

ਗਿੱਪੀ ਦੀ ਇਸ ਵੀਡੀਓ ਨੂੰ ਪ੍ਰਸ਼ੰਸਕਾਂ ਵੱਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਤੁਹਾਨੂੰ ਦੱਸ ਦੇਈਏ ਕਿ ਇਸ ਫਿਲਮ ‘ਚ ਗਿੱਪੀ ਗਰੇਵਾਲ ਅਤੇ ਸ਼ਿੰਦਾ ਦੀ ਜੋੜੀ ਪਹਿਲੀ ਵਾਰ ਪਿਓ-ਪੁੱਤ ਦੇ ਕਿਰਦਾਰ ‘ਚ ਨਜ਼ਰ ਆਵੇਗੀ। ਜਦੋਂ ਕਿ ਫਿਲਮ ‘ਚ ਟੀ.ਵੀ. ਅਦਾਕਾਰਾ ਹਿਨਾ ਖਾਨ ਸ਼ਿੰਦਾ ਦੀ ਮਾਂ ਦਾ ਕਿਰਦਾਰ ਨਿਭਾਅ ਰਹੀ ਹੈ।