Connect with us

Punjab

ਪੰਜਾਬੀ ਗਾਇਕ ਹਰਮਨ ਸਿੱਧੂ ਨਾਲ ਵਾਪਰਿਆ ਵੱਡਾ ਹਾਦਸਾ

Published

on

ਪੰਜਾਬੀ ਸੰਗੀਤ ਇੰਡਸਟਰੀ ਤੋਂ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮਾਨਸਾ ਜ਼ਿਲ੍ਹੇ ਦੇ ਖਿਆਲਾ ਪਿੰਡ ਵਿੱਚ ਇੱਕ ਭਿਆਨਕ ਸੜਕ ਹਾਦਸੇ ਵਿੱਚ ਪੰਜਾਬੀ ਗਾਇਕ ਹਰਮਨ ਸਿੱਧੂ (40) ਦੀ ਮੌਤ ਹੋ ਗਈ ਹੈ।

ਜਾਣਕਾਰੀ ਮੁਤਾਬਕ , ਹਰਮਨ ਸਿੱਧੂ ਬੀਤੀ ਰਾਤ ਆਪਣੇ ਪਿੰਡ ਖਿਆਲਾ ਵਾਪਸ ਆ ਰਹੇ ਸਨ ਜਦੋਂ ਉਨ੍ਹਾਂ ਦੀ ਕਾਰ ਇੱਕ ਟਰੱਕ ਨਾਲ ਟਕਰਾ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ ਅਤੇ ਹਰਮਨ ਸਿੱਧੂ ਦੀ ਮੌਤ ਹੋ ਗਈ। ਹਰਮਨ ਸਿੱਧੂ ਦੀ ਅਚਾਨਕ ਮੌਤ ਨੇ ਪ੍ਰਸ਼ੰਸਕਾਂ ਅਤੇ ਸੰਗੀਤ ਇੰਡਸਟਰੀ ਵਿੱਚ ਸੋਗ ਦੀ ਲਹਿਰ ਫੈਲਾ ਦਿੱਤੀ ਹੈ।