Connect with us

Punjab

ਪੰਜਾਬ ਅਪਾਰਟਮੈਂਟ ਤੇ ਪ੍ਰਾਪਰਟੀ ਗੈਗੁਲੇਸ਼ਨ ਸੋਧ ਬਿਲ ਪਾਸ

Published

on

ਵਿਧਾਨਸਭਾ ਇਜਲਾਸ ਦਾ ਅੱਜ ਤੀਸਰਾ ਦਿਨ ਹੈ। ਇਹ ਦਿਨ ਵੀ ਹੰਗਾਮੇਦਾਰ ਰਹਿਣ ਦੇ ਆਸਾਰ ਨਜ਼ਰ ਆ ਰਹੇ ਹਨ । ਬੀਤੇ ਦਿਨੀ ਪੰਜਾਬ ਵਿਧਾਨਸਭਾ ‘ਚ ਗੈਰ ਕਾਨੂੰਨੀ ਕਲੋਨੀਆਂ ਦੇ ਪਲਾਟਾਂ ਬਾਰੇ ਕਾਨੂੰਨ ਬਣਾਉਣ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੇਸ਼ ਬਿਲ ਸਰਬਸੰਮਤੀ ਨਾਲ ਪਾਸ ਹੋ ਜਣ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੀਤੇ ਦਿਨੀ ਨੂੰ ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲਰਾਈਜ਼ੇਸ਼ਨ (ਸੋਧ) ਬਿਲ (Punjab Apartment and Property Regulation (Amendment) Bill) ਪੰਜਾਬ ਵਿਧਾਨ ਸਭਾ ਵਿਚ ਪੇਸ਼ ਕੀਤਾ। ਜਿਸ ਦਾ ਮਕਸਦ ਗ਼ੈਰਕਾਨੂੰਨੀ ਕਲੋਨੀਆਂ ਵਿਚਲੀਆਂ ਜਾਇਦਾਦਾਂ ਦੀ ਰਜਿਸਟਰੀ ਕਰਾਉਣ ਲਈ ਐੱਨਓਸੀ ਦੀ ਸ਼ਰਤ ਨੂੰ ਹਟਾਉਣਾ ਹੈ। ਇਹ ਬਿਲ ਪੰਜਾਬ ਵਿਧਾਨ ਸਭਾ ਦੇ 2 ਸਤੰਬਰ ਨੂੰ ਸ਼ੁਰੂ ਹੋਏ ਤਿੰਨ ਰੋਜ਼ਾ ਮੌਨਸੂਨ ਸੈਸ਼ਨ ਦੇ ਦੂਜੇ ਦਿਨ ਯਾਨੀ ਬੀਤੇ ਦਿਨ ਪੇਸ਼ ਕੀਤਾ ਗਿਆ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਇਸ ਬਿਲ ਦਾ ਉਨ੍ਹਾਂ ਸਾਰੇ ਲੋਕਾਂ ਨੂੰ ਫ਼ਾਇਦਾ ਹੋਵੇਗਾ। ਜਿਨ੍ਹਾਂ ਨੇ ਵੀ ਜਾਂ ਤਾਂ 31 ਜੁਲਾਈ ਤੋਂ ਪਹਿਲਾਂ ਪਲਾਟ ਖ਼ਰੀਦੇ ਹਨ ਜਾਂ ਇਸ ਸਬੰਧੀ ਬਿਆਨਾ/ਪੇਸ਼ਗੀ ਰਕਮ ਅਦਾ ਕਰ ਦਿੱਤੀ ਹੈ ਅਤੇ ਨਾਲ ਹੀ ਇਹ ਸਾਬਤ ਕਰ ਸਕਦੇ ਹਨ ਕਿ ਉਨ੍ਹਾਂ ਵੱਲੋਂ ਕੀਤੀ ਗਈ ਖ਼ਰੀਦ ਵਾਜਬ ਹੈ। ਉਨ੍ਹਾਂ ਕਿਹਾ, ‘‘ਅਜਿਹੇ ਸਾਰੇ ਸੌਦਿਆਂ ਨੂੰ ਕਾਨੂੰਨੀ ਲੈਣ-ਦੇਣ ਮੰਨਿਆ ਜਾਵੇਗਾ ਅਤੇ ਅਜਿਹੇ ਪਲਾਟਾਂ ਦੇ ਮਾਲਕਾਂ ਨੂੰ ਸਾਰੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ।’’ਦੱਸਣਯੋਗ ਹੈ ਕਿ ਪੰਜਾਬ ਵਿਚ ਕਰੀਬ 14 ਹਜ਼ਾਰ ਨਾਜਾਇਜ਼ ਕਾਲੋਨੀਆਂ ਹਨ ਅਤੇ ਇਸ ਬਿਲ ਦੇ ਕਾਨੂੰਨ ਬਣਨ ਨਾਲ ਇਨ੍ਹਾਂ ਕਾਲੋਨੀਆਂ ਦੇ ਹਜ਼ਾਰਾਂ ਪਲਾਟ ਮਾਲਕਾਂ ਨੂੰ ਫ਼ਾਇਦਾ ਹੋਵੇਗਾ।

ਇਕ ਹੋਰ ਅਹਿਮ ਬਿੱਲ ਦਿ ਈਸਟ ਐਵਾਰਡਜ਼ ਸੋਧ ਬਿੱਲ 2024 ਵੀ ਪਾਸ ਕਰ ਦਿੱਤਾ ਗਿਆ ਹੈ।  ਇਹ ਬਿੱਲ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ
ਪੇਸ਼ ਕਰ ਦਿੱਤਾ ਗਿਆ ਹੈ । ਇਸ ਬਿੱਲ ਦੇ ਪਾਸ ਹੋਣ ਨਾਲ ਦੂਜੇ ਵਿਸ਼ਵ ਯੁੱਧ ਕੌਮੀ ਐਮਰਜੈਂਸੀ 1962 ਅਤੇ 1971 ਦੌਰਾਨ ਭਾਰਤੀ ਫੋਜ ਵਿੱਚ ਸੇਵਾ
ਨਿਭਾ ਚੁੱਕੇ ਹਨ।  ਉਹਨਾ ਨੂੰ ਵਿੱਤੀ ਸਾਹਿਆਤਾ ਰਾਸ਼ੀ 10 ਹਜ਼ਰ ਰੁਪਏ ਤੋਂ ਵਧਾ ਕੇ 20 ਹਜ਼ਾਰ ਰੁਪਏ ਸਲਾਨਾ ਕਰ ਦਿੱਤੀ ਗਈ ਹੈ।

ਬਿੱਲ ਤੇ ਹੋਈ ਬਹਿਸ ਵਿੱਚ ਪ੍ਰਤਾਪ ਸਿੰਘ ਬਾਜਵਾ ਤੋਂ ਇਲਾਵਾ ਅਕਾਲੀ ਦਲ ਦੇ ਮਨਪ੍ਰੀਤ ਸਿੰਘ ਇਆਲੀ ਆਪ ਦੇ ਅਸ਼ੋਕ ਪ੍ਰਾਸ਼ਰ ਪੱਪੀ ਕੁਲਵੰਤ ਸਿੰਘ ਅਤੇ ਮਦਨ ਲਾਲ ਬੱਗਾ ਆਦਿ ਨੇ ਵੀ ਹਿੱਸਾ ਲੈਂਦਿਆ ਬਿਲ ਦਾ ਸਮਰਥਨ ਕਰਦੇ ਹੋਏ ਕੁੱਝ ਸੁਝਾਅ ਵੀ ਦਿੱਤੇ ਬਹਿਸ ਦੀ ਸ਼ਉਰੂਆਤ ਵਿੱਤ ਮੰਤਰੀ ਹਸਪਾਲ ਚੀਮਾ ਨੇ ਕੀਤੀ ਸੀ ਪੰਜਾਬ ਵਿਧਾਨ ਸਭਾ ਨੇ ਅੱਜ ਇਤਿਹਸਾਕ ਬਿੱਲ ਰੈਗੂਲੇਸ਼ਨ ਐਕਟ 2024 ਨੂੰ ਸਰਬਸੰਮਤੀ ਨਾਲ ਪਾਸ ਕੀਤਾ ਗਿਆ ।