Punjab
ਪੰਜਾਬ-ਚੰਡੀਗੜ੍ਹ ‘ਚ ਅੱਜ ਭਾਰੀ ਮੀਂਹ ਦਾ ਅਲਰਟ
ਪੰਜਾਬ ਅਤੇ ਚੰਡੀਗੜ੍ਹ ‘ਚ ਅੱਜ ਮੌਸਮ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਮੌਸਮ ਵਿਭਾਗ ਵੱਲੋਂ ਪੰਜਾਬ ਲਈ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਅੱਜ ਭਾਰੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ।
ਪਠਾਨਕੋਟ ‘ਚ ਭਾਰੀ ਬਾਰਿਸ਼ ਦੇ ਆਸਾਰ ਹਨ, ਜਦਕਿ ਲੁਧਿਆਣਾ ਅਤੇ ਮੋਹਾਲੀ ਸਮੇਤ ਕਈ ਇਲਾਕਿਆਂ ‘ਚ ਵੀ ਮੀਂਹ ਪੈ ਰਿਹਾ ਹੈ। ਉੱਥੇ ਹੀ ਚੰਡੀਗੜ੍ਹ ‘ਚ ਗਰਜ ਅਤੇ ਬਿਜਲੀ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।
ਮੀਂਹ ਕਾਰਨ ਲੋਕਾਂ ਨੂੰ ਪਿਛਲੇ ਦਿਨਾਂ ਤੋਂ ਪੈ ਰਹੀ ਗਰਮੀ ਅਤੇ ਹੁੰਮਸ ਤੋਂ ਰਾਹਤ ਮਿਲੀ ਹੈ। ਇਸਦੇ ਨਾਲ ਹੀ ਪੰਜਾਬ ਵਿੱਚ ਤਾਪਮਾਨ ਵੀ ਆਮ ਪੱਧਰ ਦੇ ਨੇੜੇ ਪਹੁੰਚ ਗਿਆ ਹੈ। ਮੌਸਮ ਵਿਭਾਗ ਦੀ ਚੇਤਾਵਨੀ ਦੇ ਮੱਦੇਨਜ਼ਰ ਲੋਕਾਂ ਨੂੰ ਮੌਸਮ ਦੀ ਸਥਿਤੀ ‘ਤੇ ਨਜ਼ਰ ਰੱਖਣ ਅਤੇ ਲੋੜ ਮੁਤਾਬਕ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਜਾ ਰਹੀ ਹੈ।
