Punjab
ਪੰਜਾਬ -ਚੰਡੀਗੜ੍ਹ ‘ਚ ਗਰਮੀ ਦਾ ਕਹਿਰ ਤਾਪਮਾਨ 45 ਡਿਗਰੀ ਤੋਂ ਪਾਰ
ਪੰਜਾਬ ਅਤੇ ਚੰਡੀਗੜ੍ਹ ਵਿੱਚ ਗਰਮੀ ਨੇ ਕਹਿਰ ਮਚਾ ਦਿੱਤਾ ਹੈ।ਸੂਬੇ ਭਰ ਵਿੱਚ ਤਾਪਮਾਨ 45 ਡਿਗਰੀ ਸੈਲਸੀਅਸ ਤੋਂ ਪਾਰ ਚਲਾ ਗਿਆ ਹੈ।
ਲੂ ਦੇ ਤਿੱਖੇ ਝੋਕੇ ਲੋਕਾਂ ਲਈ ਮੁਸੀਬਤ ਬਣੇ ਹੋਏ ਹਨ… ਸੜਕਾਂ ਸੁੰਞੀਆਂ ਦਿਖਾਈ ਦੇ ਰਹੀਆਂ ਹਨ ਅਤੇ ਲੋਕ ਘਰਾਂ ਵਿੱਚ ਰਹਿਣ ਨੂੰ ਮਜਬੂਰ ਹਨ।
ਤਪਦੀ ਧੁੱਪ ਅਤੇ ਗਰਮ ਹਵਾਵਾਂ ਕਾਰਨ ਦਿਨ ਦੇ ਸਮੇਂ ਬਾਹਰ ਨਿਕਲਣਾ ਮੁਸ਼ਕਲ ਹੋ ਗਿਆ ਹੈ। ਬੱਚਿਆਂ ਤੋਂ ਲੈ ਕੇ ਬਜ਼ੁਰਗਾਂ ਤੱਕ ਹਰ ਕੋਈ ਇਸ ਗਰਮੀ ਨਾਲ ਪਰੇਸ਼ਾਨ ਹੈ। ਇਸ ਦੌਰਾਨ ਫਰੀਦਕੋਟ ਸਭ ਤੋਂ ਵੱਧ ਗਰਮ ਰਿਹਾ… ਜਿੱਥੇ ਤਾਪਮਾਨ ਨੇ ਹੋਰ ਸਾਰੇ ਇਲਾਕਿਆਂ ਨੂੰ ਪਿੱਛੇ ਛੱਡ ਦਿੱਤਾ… ਮੌਸਮ ਵਿਭਾਗ ਦੇ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਵੀ ਗਰਮੀ ਤੋਂ ਕੋਈ ਵੱਡੀ ਰਾਹਤ ਮਿਲਣ ਦੀ ਸੰਭਾਵਨਾ ਘੱਟ ਹੈ।
ਮੌਸਮ ਵਿਭਾਗ ਵੱਲੋਂ ਹੀਟਵੇਵ ਦਾ ਅਲਰਟ ਜਾਰੀ ਕੀਤਾ ਗਿਆ ਹੈ। ਲੋਕਾਂ ਨੂੰ ਖ਼ਾਸ ਕਰਕੇ ਦੁਪਹਿਰ 12 ਤੋਂ 4 ਵਜੇ ਤੱਕ ਘਰਾਂ ਵਿੱਚ ਰਹਿਣ ਦੀ ਸਲਾਹ ਦਿੱਤੀ ਗਈ ਹੈ।
