Connect with us

Punjab

ਪੰਜਾਬ-ਚੰਡੀਗੜ੍ਹ ‘ਚ ਬਦਲੇਗਾ ਮੌਸਮ ਦਾ ਮਿਜ਼ਾਜ, 3 ਦਿਨ ਮੀਂਹ ਤੇ ਗੜੇਮਾਰੀ ਦੀ ਸੰਭਾਵਨਾ

Published

on

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਇੱਕ ਵਾਰ ਫਿਰ ਕਰਵਟ ਲੈਣ ਜਾ ਰਿਹਾ ਹੈ। ਖੁਸ਼ਕ ਮੌਸਮ ਤੋਂ ਬਾਅਦ 29 ਅਕਤੂਬਰ ਤੋਂ ਸੂਬੇ ਦੇ ਕਈ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਗਰਜ-ਚਮਕ, ਤੇਜ਼ ਹਵਾਵਾਂ ਅਤੇ ਗੜੇਮਾਰੀ ਨੂੰ ਲੈ ਕੇ ਵੀ ਚੇਤਾਵਨੀ ਜਾਰੀ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ।

ਮੌਸਮ ਵਿੱਚ ਇਹ ਤਬਦੀਲੀ ਪੱਛਮੀ ਗੜਬੜੀ ਅਤੇ ਉੱਤਰੀ ਹਰਿਆਣਾ ਵਿੱਚ ਸਰਗਰਮ ਹਵਾਵਾਂ ਦੇ ਸਿਸਟਮ ਕਾਰਨ ਦੇਖਣ ਨੂੰ ਮਿਲ ਸਕਦੀ ਹੈ। ਅਗਲੇ ਤਿੰਨ ਦਿਨਾਂ ਦੌਰਾਨ ਕਈ ਥਾਵਾਂ ‘ਤੇ ਮੀਂਹ ਪੈਣ ਦੇ ਆਸਾਰ ਹਨ, ਜਦਕਿ ਹਵਾਵਾਂ ਦੀ ਰਫ਼ਤਾਰ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਤੱਕ ਪਹੁੰਚ ਸਕਦੀ ਹੈ। ਇਸ ਦੌਰਾਨ ਬਿਜਲੀ ਡਿੱਗਣ ਅਤੇ ਗੜੇ ਪੈਣ ਦੀ ਸੰਭਾਵਨਾ ਨੂੰ ਦੇਖਦਿਆਂ ਲੋਕਾਂ ਨੂੰ ਸਾਵਧਾਨ ਰਹਿਣ ਦੀ ਲੋੜ ਹੈ।

ਉੱਧਰ, ਪੰਜਾਬ ਦੇ ਤਾਪਮਾਨ ਵਿੱਚ ਵੀ ਹਲਕਾ ਵਾਧਾ ਦਰਜ ਕੀਤਾ ਗਿਆ ਹੈ। ਸੂਬੇ ਦੇ ਔਸਤ ਤਾਪਮਾਨ ਵਿੱਚ 0.7 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ ਹੈ, ਜਦਕਿ ਬਠਿੰਡਾ ਵਿੱਚ ਸਭ ਤੋਂ ਵੱਧ 32.7 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ। ਹਾਲਾਂਕਿ, ਸਵੇਰੇ ਅਤੇ ਸ਼ਾਮ ਦੇ ਸਮੇਂ ਹਲਕੀ ਠੰਢ ਮਹਿਸੂਸ ਹੁੰਦੀ ਰਹੇਗੀ।

ਚੰਡੀਗੜ੍ਹ ਸਮੇਤ ਪੰਜਾਬ ਦੇ ਕਈ ਇਲਾਕਿਆਂ ਵਿੱਚ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿੱਚ ਆਉਣ ਵਾਲੀ ਇਸ ਤਬਦੀਲੀ ਦਾ ਅਸਰ ਆਮ ਲੋਕਾਂ ਦੇ ਨਾਲ-ਨਾਲ ਕਿਸਾਨਾਂ ‘ਤੇ ਵੀ ਪੈ ਸਕਦਾ ਹੈ।

ਇਸ ਲਈ ਕਿਸਾਨਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਮੌਸਮ ਵਿਭਾਗ ਦੀਆਂ ਤਾਜ਼ਾ ਹਦਾਇਤਾਂ ‘ਤੇ ਨਜ਼ਰ ਰੱਖਣ ਅਤੇ ਫ਼ਸਲਾਂ ਦੀ ਸੁਰੱਖਿਆ ਲਈ ਲੋੜੀਂਦੇ ਕਦਮ ਚੁੱਕਣ। ਤੇਜ਼ ਹਵਾਵਾਂ, ਬਿਜਲੀ ਅਤੇ ਗੜੇਮਾਰੀ ਦੌਰਾਨ ਖੁੱਲ੍ਹੀਆਂ ਥਾਵਾਂ ‘ਤੇ ਜਾਣ ਤੋਂ ਬਚੋ ਅਤੇ ਸੁਰੱਖਿਅਤ ਥਾਂ ‘ਤੇ ਰਹੋ।