Punjab
ਪੰਜਾਬ-ਚੰਡੀਗੜ੍ਹ ‘ਚ ਬਦਲੇਗਾ ਮੌਸਮ
ਪੰਜਾਬ ਅਤੇ ਚੰਡੀਗੜ੍ਹ ਵਿੱਚ ਇਕ ਵਾਰ ਫਿਰ ਮੌਸਮ ਬਦਲਣ ਵਾਲਾ ਹੈ। ਮੌਸਮ ਵਿਭਾਗ ਮੁਤਾਬਕ 14 ਮਾਰਚ ਤੋਂ ਇਲਾਕੇ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸਦੇ ਨਾਲ ਹੀ ਕਈ ਥਾਵਾਂ ‘ਤੇ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ।
ਮੌਸਮ ਵਿਭਾਗ ਨੇ ਦੱਸਿਆ ਹੈ ਕਿ ਪੱਛਮੀ ਵਿਘਨ ਦੇ ਅਸਰ ਕਾਰਨ ਮੌਸਮ ਵਿੱਚ ਇਹ ਤਬਦੀਲੀ ਆ ਸਕਦੀ ਹੈ। 14 ਮਾਰਚ ਤੋਂ ਬਾਅਦ ਕਈ ਜ਼ਿਲ੍ਹਿਆਂ ਵਿੱਚ ਹਲਕਾ ਤੋਂ ਦਰਮਿਆਨਾ ਮੀਂਹ ਪੈ ਸਕਦਾ ਹੈ, ਜਿਸ ਨਾਲ ਤਾਪਮਾਨ ਵਿੱਚ ਵੀ ਕਮੀ ਆਉਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸਲਾਹ ਦਿੱਤੀ ਗਈ ਹੈ ਕਿ ਤੇਜ਼ ਹਵਾਵਾਂ ਅਤੇ ਮੀਂਹ ਦੇ ਮੱਦੇਨਜ਼ਰ ਸਾਵਧਾਨ ਰਹਿਣ। ਖ਼ਾਸ ਕਰਕੇ ਕਿਸਾਨਾਂ ਨੂੰ ਆਪਣੀਆਂ ਫ਼ਸਲਾਂ ਦੀ ਸੰਭਾਲ ਕਰਨ ਲਈ ਕਿਹਾ ਗਿਆ ਹੈ।
ਉੱਥੇ ਹੀ ਮੌਸਮ ਦੇ ਇਸ ਬਦਲਾਅ ਨਾਲ ਗਰਮੀ ਤੋਂ ਕੁਝ ਰਾਹਤ ਮਿਲਣ ਦੀ ਉਮੀਦ ਜਤਾਈ ਜਾ ਰਹੀ ਹੈ।
