Punjab
ਪੰਜਾਬ ‘ਚ ਅੱਜ ਤੋਂ ਝੋਨੇ ਦੀ ਲੁਆਈ ਸ਼ੁਰੂ, ਕਿਸਾਨਾਂ ਨੂੰ ਮਿਲੇਗੀ 8 ਘੰਟੇ ਬਿਜਲੀ

PUNJAB : ਪੰਜਾਬ ‘ਚ ਅੱਜ ਤੋਂ ਝੋਨੇ ਦੀ ਲੁਆਈ ਸ਼ੁਰੂ ਹੋਣ ਜਾ ਰਹੀ ਹੈ। ਝੋਨੇ ਦੀ ਲੁਆਈ ਲਈ ਪੰਜਾਬ ਸਰਕਾਰ ਵੱਲੋਂ ਪ੍ਰਬੰਧ ਕੀਤੇ ਗਏ। ਕਿਸਾਨਾਂ ਨੂੰ ਰੋਜ਼ਾਨਾ ਲਗਾਤਾਰ 8 ਘੰਟੇ ਬਿਜਲੀ ਮਿਲੇਗੀ ਤਾਂ ਜੋ ਝੋਨੇ ਦੀ ਲੁਆਈ ਵਧੀਆਂ ਕੀਤੀ ਜਾਵੇ। ਪਿਛਲੇ ਸਾਲ ਨਾਲੋਂ ਇਸ ਸਾਲ 10 ਦਿਨ ਪਹਿਲਾਂ ਬਿਜਾਈ ਸ਼ੁਰੂ ਕੀਤੀ ਜਾਵੇਗੀ। ਝੋਨੇ ਦੀ ਲੁਆਈ ਲਈ ਪੰਜਾਬ ਨੂੰ 3 ਜ਼ੋਨਾਂ ‘ਚ ਵੰਡਿਆ ਗਿਆ ਹੈ।
ਇਸ ਬਾਰੇ ਸੂਬਾ ਸਰਕਾਰ ਤੇ ਬਿਜਲੀ ਵਿਭਾਗ ਨੇ ਤਿਆਰੀਆਂ ਕਰ ਲਈਆਂ ਹਨ। ਇਸ ਵਾਰ ਪੰਜਾਬ ਵਿੱਚ ਝੋਨੇ ਦੀ ਲੁਆਈ ਪਿਛਲੇ ਵਰ੍ਹੇ ਨਾਲੋਂ 10 ਦਿਨ ਪਹਿਲਾਂ ਸ਼ੁਰੂ ਕੀਤੀ ਜਾ ਰਹੀ ਹੈ, ਜਿਸ ਲਈ ਕਿਸਾਨਾਂ ਨੇ ਵੀ ਲੋੜੀਂਦੇ ਪ੍ਰਬੰਧ ਕਰ ਲਏ ਹਨ। ਹਾਲਾਂਕਿ ਸੂਬੇ ’ਚ ਝੋਨੇ ਦੀ ਸਿੱਧੀ ਬਿਜਾਈ ਦਾ ਅਮਲ 15 ਮਈ ਤੋਂ ਸ਼ੁਰੂ ਹੋ ਚੁੱਕਿਆ ਹੈ, ਜੋ 31 ਜੁਲਾਈ ਤੱਕ ਚੱਲੇਗਾ। ਜੇਕਰ ਪਿਛਲੇ ਸਾਲ ‘ਚ ਝਾਤ ਮਾਰੀਏ ਤਾਂ ਝੋਨੇ ਦੀ ਲੁਆਈ 11 ਜੂਨ ਤੋਂ ਸ਼ੁਰੂ ਹੋਈ ਸੀ।