Punjab
ਪੰਜਾਬ ‘ਚ ਅੱਜ ਸ਼ਾਮ 6 ਵਜੇ ਤੋਂ 7 ਵਜੇ ਤੱਕ ਹੋਵੇਗੀ ਮੌਕ ਡਰਿੱਲ

MOCK DRILL : ਪੰਜਾਬ ਅਤੇ ਚੰਡੀਗੜ੍ਹ ‘ਚ ਅੱਜ ਮੌਕ ਡਰਿੱਲ ਕੀਤੀ ਜਾਵੇਗੀ। ਜਲੰਧਰ, ਅੰਮ੍ਰਿਤਸਰ ਅਤੇ ਹੋਰ ਜ਼ਿਲ੍ਹਿਆਂ ਦੇ ਡੀਸੀ ਤੋਂ ਪ੍ਰਾਪਤ ਜਾਣਕਾਰੀ ਮੁਤਾਬਕ , ਮੌਕ ਡਰਿੱਲ ਰਾਤ 8 ਵਜੇ ਤੋਂ 8:30 ਵਜੇ ਤੱਕ ਕੀਤੀ ਜਾਵੇਗੀ। ਰਾਤ 8 ਵਜੇ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਸਾਇਰਨ ਵਜਾਏ ਜਾਣਗੇ ਅਤੇ ਇਸ ਦੌਰਾਨ ਬਲੈਕਆਊਟ ਵੀ ਰਹੇਗਾ। ਇਸ ਤੋਂ ਪਹਿਲਾਂ, ਸਿਵਲ ਡਿਫੈਂਸ ਵੱਲੋਂ ਸ਼ਾਮ 6 ਤੋਂ 7 ਵਜੇ ਤੱਕ (ਰਣਜੀਤ ਐਵੀਨਿਊ ਦੇ ਦੁਸਹਿਰਾ ਗਰਾਊਂਡ ਵਿੱਚ ਇੱਕ ਮੌਕ ਡਰਿੱਲ ਕੀਤੀ ਜਾਵੇਗੀ।
ਹਵਾਈ ਹਮਲਿਆਂ ਤੋਂ ਬਚਣ ਅਤੇ ਜੰਗੀ ਸਥਿਤੀਆਂ ਨਾਲ ਨਜਿੱਠਣ ਲਈ ਪੰਜਾਬ ਦੇ 6 ਸਰਹੱਦੀ ਜ਼ਿਲ੍ਹਿਆਂ ਸਮੇਤ ਸੂਬੇ ਭਰ ਵਿੱਚ ਅਭਿਆਸਕੀਤੇ ਜਾਣਗੇ। ਇਸ ਤੋਂ ਇਲਾਵਾ, ਇਹ ਅਭਿਆਸ ਚੰਡੀਗੜ੍ਹ ਵਿੱਚ ਵੀ ਕੀਤਾ ਜਾਵੇਗਾ।