Punjab
ਪੰਜਾਬ ‘ਚ ਇਸ ਦਿਨ ਹੋਇਆ ਛੁੱਟੀ ਦਾ ਐਲਾਨ !
HOLIDAY ਪੰਜਾਬ ਵਿੱਚ 31 ਜੁਲਾਈ ਵੀਰਵਾਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦਰਅਸਲ, ਵੀਰਵਾਰ, 31 ਜੁਲਾਈ ਨੂੰ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਵਸ ਹੈ, ਜਿਸ ਕਾਰਨ ਪੰਜਾਬ ਸਰਕਾਰ ਵੱਲੋਂ ਰਾਖਵੀਂ ਛੁੱਟੀ ਦਾ ਐਲਾਨ ਕੀਤਾ ਗਿਆ ਹੈ। 31 ਜੁਲਾਈ ਦੀ ਛੁੱਟੀ ਵੀ ਸਰਕਾਰ ਵੱਲੋਂ 2025 ਲਈ ਐਲਾਨੀਆਂ ਗਈਆਂ ਰਾਖਵੀਆਂ ਛੁੱਟੀਆਂ ਵਿੱਚ ਸ਼ਾਮਲ ਹੈ।
ਇੱਥੇ ਇਹ ਦੱਸਣਾ ਜ਼ਰੂਰੀ ਹੈ ਕਿ ਪੰਜਾਬ ਸਰਕਾਰ ਨੇ ਸਾਲ 2025-26 ਲਈ ਛੁੱਟੀਆਂ ਦੇ ਕੈਲੰਡਰ ਵਿੱਚ 28 ਰਾਖਵੀਆਂ ਛੁੱਟੀਆਂ ਦਿੱਤੀਆਂ ਹਨ, ਜਿਸ ਕਾਰਨ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ ਇੱਕ ਰਾਖਵੀਂ ਛੁੱਟੀ ਵੀ ਘੋਸ਼ਿਤ ਕੀਤੀ ਗਈ ਹੈ।
