Connect with us

Punjab

ਪੰਜਾਬ ‘ਚ ਕਈ ਥਾਵਾਂ ‘ਤੇ ਪਿਆ ਮੀਂਹ, ਵਧੀ ਠੰਡ

Published

on

PUNJAB WEATHER UPDATE : ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ, 22 ਤੋਂ 25 ਦਸੰਬਰ ਤੱਕ 13 ਜ਼ਿਲ੍ਹਿਆਂ ਵਿੱਚ ਬਿਜਲੀ ਅਤੇ ਤੇਜ਼ ਹਵਾਵਾਂ ਚੱਲਣ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਸਵੇਰ ਦੀ ਬਾਰਿਸ਼ ਹੋ ਰਹੀ ਹੈ ਜਿਸ ਕਾਰਨ ਵਧੇਰੀ ਠੰਢ ਵੱਧ ਗਈ ਹੈ ।

ਮੌਸਮ ਵਿਭਾਗ ਨੇ ਕੀਤਾ ਅਲਰਟ…

ਮੌਸਮ ਵਿਭਾਗ ਚੰਡੀਗੜ੍ਹ ਨੇ ਮਾਨਸਾ, ਸੰਗਰੂਰ, ਬਰਨਾਲਾ, ਪਟਿਆਲਾ, ਮੋਹਾਲੀ, ਫਤਿਹਗੜ੍ਹ ਸਾਹਿਬ, ਬਠਿੰਡਾ, ਲੁਧਿਆਣਾ, ਚੰਡੀਗੜ੍ਹ, ਰੂਪਨਗਰ, ਮੋਗਾ, ਜਲੰਧਰ, ਸ਼ਹੀਦ ਭਗਤ ਸਿੰਘ ਨਗਰ, ਹੁਸ਼ਿਆਰਪੁਰ ਵਿੱਚ ਗਰਜ, ਬਿਜਲੀ ਅਤੇ ਤੇਜ਼ ਹਵਾਵਾਂ ਚੱਲਣ ਦੀ ਭਵਿੱਖਬਾਣੀ ਕੀਤੀ ਹੈ।

ਕਈ ਥਾਵਾਂ ‘ਤੇ ਪਿਆ ਮੀਂਹ…

ਤੁਹਾਨੂੰ ਦੱਸ ਦੇਈਏ ਕਿ ਕ੍ਰਿਸਮਸ ਤੋਂ ਪਹਿਲਾਂ ਪੰਜਾਬ ਦੇ ਜਲੰਧਰ ਸ਼ਹਿਰ ਸਮੇਤ ਵੱਖ-ਵੱਖ ਜ਼ਿਲ੍ਹਿਆਂ ‘ਚ ਸੋਮਵਾਰ ਸਵੇਰੇ ਸਰਦੀ ਦੇ ਮੌਸਮ ਦੀ ਪਹਿਲੀ ਬਾਰਿਸ਼ ਹੋਈ। ਇਸ ਸਰਦੀ ਦੀ ਬਰਸਾਤ ਨਾਲ ਜਿੱਥੇ ਲੋਕਾਂ ਨੇ ਪਹਾੜਾਂ ਦੀ ਠੰਡ ਨੂੰ ਮਹਿਸੂਸ ਕੀਤਾ, ਉੱਥੇ ਹੀ ਪਹਾੜੀ ਰਾਜਾਂ ਵਿੱਚ ਬਰਫਬਾਰੀ ਵੀ ਸ਼ੁਰੂ ਹੋ ਗਈ ਹੈ, ਜਿਸ ਕਾਰਨ ਮੌਸਮ ਠੰਡਾ ਹੋ ਗਿਆ ਹੈ।