Connect with us

Punjab

ਪੰਜਾਬ ‘ਚ ਗਰਮੀ ਤੋਂ ਬਾਅਦ ਹੁਣ ਪਵੇਗੀਕੜਾਕੇ ਦੀ ਠੰਢ !

Published

on

ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਖਬਰਾਂ ਸਾਹਮਣੇ ਆ ਰਹੀਆਂ ਹਨ। ਦਰਅਸਲ, ਮੌਸਮ ਵਿਭਾਗ ਮੁਤਾਬਕ ਠੰਡੀਆਂ ਪਹਾੜੀ ਹਵਾਵਾਂ ਕਾਰਨ ਪੰਜਾਬ-ਹਰਿਆਣਾ ਵਿੱਚ ਤਾਪਮਾਨ ਲਗਾਤਾਰ ਡਿੱਗਣ ਦੀ ਸੰਭਾਵਨਾ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਸਾਲ ਕੜਾਕੇ ਦੀ ਗਰਮੀ ਤੋਂ ਬਾਅਦ ਪੰਜਾਬ ਸਮੇਤ ਦੇਸ਼ ਦੇ ਕਈ ਹਿੱਸਿਆਂ ‘ਚ ਭਾਰੀ ਮੀਂਹ ਪਿਆ, ਜਿਸ ਤੋਂ ਬਾਅਦ ਲੋਕਾਂ ਨੂੰ ਕੜਾਕੇ ਦੀ ਠੰਡ ਦਾ ਸਾਹਮਣਾ ਕਰਨਾ ਪਵੇਗਾ।

ਵਿਭਾਗ ਮੁਤਾਬਕ ਦੁਸਹਿਰੇ ਤੋਂ ਬਾਅਦ ਪੰਜਾਬ-ਹਰਿਆਣਾ ਸਮੇਤ ਦਿੱਲੀ-ਐੱਨਸੀਆਰ ਦੇ ਤਾਪਮਾਨ ‘ਚ ਲਗਾਤਾਰ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਮੌਸਮ ਵਿਭਾਗ ਨੇ ਕਿਹਾ ਕਿ ਪੱਛਮੀ, ਮੱਧ ਅਤੇ ਦੱਖਣੀ ਭਾਰਤ ਤੋਂ ਮਾਨਸੂਨ ਦੀ ਵਾਪਸੀ ਜਾਰੀ ਹੈ। ਉੱਤਰ-ਪੱਛਮੀ ਮੌਨਸੂਨ ਦੇ ਵਾਪਸੀ ਦਾ ਅਜੇ ਵੀ ਉੱਤਰ-ਪੂਰਬੀ ਭਾਰਤ ‘ਤੇ ਅਸਰ ਪੈ ਰਿਹਾ ਹੈ।

ਤੁਹਾਨੂੰ ਦੱਸ ਦੇਈਏ ਕਿ ਅਕਤੂਬਰ ਦੇ ਦੂਜੇ ਹਫਤੇ ਹੀ ਉੱਤਰਾਖੰਡ ‘ਚ ਸੀਤ ਲਹਿਰ ਨੇ ਦਸਤਕ ਦਿੱਤੀ ਹੈ। ਸਿੱਖਾਂ ਦੇ ਪਵਿੱਤਰ ਅਸਥਾਨ ਹੇਮਕੁੰਟ ਸਾਹਿਬ ਵਿੱਚ ਵੀ ਬਰਫ਼ਬਾਰੀ ਹੋਈ ਹੈ। 10 ਅਕਤੂਬਰ ਨੂੰ ਬਦਰੀਨਾਥ ਧਾਮ ਦੇ ਆਲੇ-ਦੁਆਲੇ ਦੀਆਂ ਪਹਾੜੀਆਂ ‘ਤੇ ਹਲਕੀ ਬਰਫਬਾਰੀ ਹੋਈ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ ‘ਚ ਪਹਾੜਾਂ ‘ਚ ਮੀਂਹ ਪੈ ਸਕਦਾ ਹੈ।