Punjab
ਪੰਜਾਬ ‘ਚ ਬਦਲਿਆ ਮੌਸਮ, ਇਨ੍ਹਾਂ ਸੂਬਿਆਂ ‘ਚ ਬਾਰਿਸ਼

PUNJAB WEATHER UPDATE : ਪੰਜਾਬ ‘ਚ ਬੀਤੀ ਰਾਤ ਤੋਂ ਮੌਸਮ ‘ਚ ਫਰਕ ਪੈ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਪੰਜਾਬ ਦੇ ਕਈ ਇਲਾਕਿਆਂ ‘ਚ ਅੱਜ ਬਾਰਿਸ਼ ਹੋਈ ਅਤੇ ਠੰਡੀਆਂ ਹਵਾਵਾਂ ਚੱਲ ਰਹੀਆਂ ਹਨ। ਮੌਸਮ ਵਿਭਾਗ ਮੁਤਾਬਕ ਅੱਜ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਹਾਲਾਂਕਿ, ਰਾਤ ਤੋਂ ਹੀ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈ ਰਿਹਾ ਹੈ, ਜਿਸ ਕਾਰਨ ਠੰਢ ਫਿਰ ਤੋਂ ਵਧ ਗਈ ਹੈ। ਜਦੋਂ ਕਿ ਪਿਛਲੇ 24 ਘੰਟਿਆਂ ਵਿੱਚ ਔਸਤ ਤਾਪਮਾਨ ਵਿੱਚ 1.1 ਡਿਗਰੀ ਸੈਲਸੀਅਸ ਦੀ ਗਿਰਾਵਟ ਆਈ ਹੈ।
ਇਨ੍ਹਾਂ ਸੂਬਿਆ ‘ਚ ਹੋਇਆ ਅਲਰਟ….
ਮੌਸਮ ਵਿਭਾਗ ਮੁਤਾਬਕ ਅੱਜ ਸੂਬੇ ਦੇ ਜ਼ਿਲ੍ਹਿਆਂ ਪਠਾਨਕੋਟ, ਅੰਮ੍ਰਿਤਸਰ, ਗੁਰਦਾਸਪੁਰ, ਤਰਨਤਾਰਨ, ਕਪੂਰਥਲਾ, ਜਲੰਧਰ, ਨਵਾਂ ਸ਼ਹਿਰ, ਰੂਪਨਗਰ, ਲੁਧਿਆਣਾ, ਐਸ.ਏ.ਐਸ. ਨਗਰ, ਸੰਗਰੂਰ, ਪਟਿਆਲਾ, ਮਾਨਸਾ ਅਤੇ ਬਠਿੰਡਾ ਵਿੱਚ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।