Connect with us

Uncategorized

ਪੰਜਾਬ ‘ਚ ਬਦਲੇਗਾ ਮੌਸਮ, ਅਲਰਟ ਹੋਇਆ ਜਾਰੀ

Published

on

ਪੰਜਾਬ ਦੇ ਮੌਸਮ ਵਿੱਚ ਇੱਕ ਵਾਰ ਫਿਰ ਵੱਡਾ ਬਦਲਾਅ ਦੇਖਣ ਨੂੰ ਮਿਲੇਗਾ। ਅੱਜ ਤੋਂ ਮੌਸਮ ਵਿਭਾਗ ਨੇ ਅੱਜ ਤੋਂ 22 ਜੁਲਾਈ ਤੱਕ ਦੀ ਮਿਆਦ ਲਈ ਇੱਕ ਮਹੱਤਵਪੂਰਨ ਭਵਿੱਖਬਾਣੀ ਜਾਰੀ ਕੀਤੀ ਹੈ। ਭਾਰਤੀ ਮੌਸਮ ਵਿਭਾਗ ਦੇ ਅਨੁਸਾਰ, ਗਰਮੀ ਤੋਂ ਬਾਅਦ ਸੂਬੇ ਵਿੱਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਵਿਭਾਗ ਦੀ ਭਵਿੱਖਬਾਣੀ ਅਨੁਸਾਰ, ਅੱਜ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਗਰਮ ਅਤੇ ਨਮੀ ਵਾਲਾ ਮੌਸਮ ਰਹੇਗਾ। ਫਾਜ਼ਿਲਕਾ, ਮੁਕਤਸਰ, ਬਠਿੰਡਾ, ਲੁਧਿਆਣਾ ਅਤੇ ਅੰਮ੍ਰਿਤਸਰ ਸਮੇਤ ਕਈ ਜ਼ਿਲ੍ਹਿਆਂ ਲਈ ‘ਯੈਲੋ ਅਲਰਟ’ ਜਾਰੀ ਕੀਤਾ ਗਿਆ ਹੈ। 19 ਜੁਲਾਈ ਦੀ ਭਵਿੱਖਬਾਣੀ ਅਨੁਸਾਰ, ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ ਅਤੇ ਹੁਸ਼ਿਆਰਪੁਰ ਵਿੱਚ ਗਰਜ ਅਤੇ ਬਿਜਲੀ ਦੇ ਨਾਲ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਬਾਕੀ ਪੰਜਾਬ ਲਈ ਕੋਈ ਚੇਤਾਵਨੀ ਜਾਰੀ ਨਹੀਂ ਕੀਤੀ ਗਈ ਹੈ।

20 ਅਤੇ 21 ਜੁਲਾਈ ਪੰਜਾਬ ਲਈ ਮਹੱਤਵਪੂਰਨ ਰਹਿਣਗੇ। ਮੌਸਮ ਵਿਭਾਗ ਨੇ ਮਾਝਾ, ਦੋਆਬਾ ਅਤੇ ਪੂਰਬੀ ਮਾਲਵਾ ਜ਼ਿਲ੍ਹਿਆਂ, ਜਿਵੇਂ ਕਿ ਜਲੰਧਰ, ਲੁਧਿਆਣਾ, ਪਟਿਆਲਾ ਅਤੇ ਰੂਪਨਗਰ ਲਈ ਸੰਤਰੀ ਚੇਤਾਵਨੀ ਜਾਰੀ ਕੀਤੀ ਹੈ।