Punjab
ਪੰਜਾਬ ‘ਚ ਮਾਸਕ ਪਾਉਣਾ ਹੋਇਆ ਲਾਜ਼ਮੀ !

ਕੋਰੋਨਾ ਵਰਗੇ ਚੀਨੀ ਵਾਇਰਸ ਹਿਊਮਨ ਮੈਟਾਨਿਊਮੋ ਵਾਇਰਸ (HMPV) ਦੇ ਹੋਰ 2 ਨਵੇਂ ਮਾਮਲੇ ਸਾਹਮਣੇ ਆਏ ਹਨ। ਪਹਿਲਾ ਮਾਮਲਾ ਉੱਤਰ ਪ੍ਰਦੇਸ਼ ਦਾ ਹੈ, ਇੱਥੇ ਲਖਨਊ ਵਿਚ ਇਕ 60 ਸਾਲਾ ਔਰਤ ਪਾਜ਼ੇਟਿਵ ਪਾਈ ਗਈ ਹੈ।
ਇਸ ਦੇ ਨਾਲ ਹੀ ਗੁਜਰਾਤ ਦੇ ਹਿੰਮਤਨਗਰ ਵਿਚ ਇਕ 7 ਸਾਲ ਦੇ ਬੱਚੇ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਹਾਲਾਂਕਿ, ਇਹ ਰਿਪੋਰਟ ਇਕ ਨਿੱਜੀ ਹਸਪਤਾਲ ਦੀ ਲੈਬ ਦੀ ਹੈ। ਦੇਸ਼ ਵਿਚ ਵਾਇਰਸ ਦੇ ਕੁੱਲ 11 ਮਾਮਲੇ ਸਾਹਮਣੇ ਆਏ ਹਨ। ਇਸ ਤੋਂ ਬਾਅਦ ਸੂਬਿਆਂ ਨੇ ਵੀ ਚੌਕਸੀ ਵਧਾ ਦਿੱਤੀ ਹੈ। ਪੰਜਾਬ ਵਿਚ ਬਜ਼ੁਰਗਾਂ ਅਤੇ ਬੱਚਿਆਂ ਨੂੰ ਲਾਜ਼ਮੀ ਤੌਰ ‘ਤੇ ਮਾਸਕ ਪਾਉਣ ਦੀ ਸਲਾਹ ਦਿੱਤੀ ਗਈ ਹੈ। ਦੂਜੇ ਪਾਸੇ ਗੁਜਰਾਤ ਵਿਚ ਹਸਪਤਾਲਾਂ ਵਿਚ ਆਈਸੋਲੇਸ਼ਨ ਵਾਰਡ ਬਣਾਏ ਜਾ ਰਹੇ ਹਨ। ਹਰਿਆਣਾ ਵਿਚ ਵੀ ਸਿਹਤ ਵਿਭਾਗ ਨੂੰ ਵਾਇਰਸ ਦੇ ਮਾਮਲਿਆਂ ’ਤੇ ਨਿਗਰਾਨੀ ਰੱਖਣ ਦੇ ਹੁਕਮ ਦਿੱਤੇ ਗਏ ਹਨ।
ਇਸ ਨਾਲ ਇਨਫੈਕਟਿਡ ਹੋਣ ’ਤੇ ਮਰੀਜ਼ਾਂ ’ਚ ਜ਼ੁਕਾਮ ਅਤੇ ਕੋਵਿਡ-19 ਵਰਗੇ ਲੱਛਣ ਦਿਖਾਈ ਦਿੰਦੇ ਹਨ। ਇਸ ਦਾ ਸਭ ਤੋਂ ਵੱਧ ਪ੍ਰਭਾਵ ਛੋਟੇ ਬੱਚਿਆਂ ’ਤੇ ਦੇਖਿਆ ਜਾ ਰਿਹਾ ਹੈ। ਇਨ੍ਹਾਂ ਵਿਚੋਂ 2 ਸਾਲ ਤੋਂ ਘੱਟ ਉਮਰ ਦੇ ਬੱਚੇ ਸਭ ਤੋਂ ਵੱਧ ਪ੍ਰਭਾਵਿਤ ਹੁੰਦੇ ਹਨ।