Connect with us

Punjab

ਪੰਜਾਬ ‘ਚ ਮੀਂਹ ਦਾ ਅਲਰਟ ਜਾਰੀ

Published

on

ਪੰਜਾਬ ਵਿੱਚ ਇੱਕ ਵਾਰ ਫਿਰ ਮੌਸਮ ਨੇ ਕਰਵਟ ਲੈ ਲਈ ਹੈ। ਮੌਸਮ ਵਿਭਾਗ ਵੱਲੋਂ ਸੂਬੇ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ।

ਜਾਣਕਾਰੀ ਮੁਤਾਬਕ, ਅਗਲੇ ਦੋ ਦਿਨਾਂ ਦੌਰਾਨ ਪੰਜਾਬ ਦੇ 6 ਜ਼ਿਲਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।
ਇਸਦੇ ਨਾਲ ਹੀ ਕਈ ਇਲਾਕਿਆਂ ਵਿੱਚ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ, ਜਿਸ ਨਾਲ ਤਾਪਮਾਨ ਵਿੱਚ ਵੀ ਗਿਰਾਵਟ ਆ ਸਕਦੀ ਹੈ।

ਕਿਸਾਨਾਂ ਲਈ ਇਹ ਮੌਸਮ ਚਿੰਤਾ ਦਾ ਕਾਰਨ ਬਣ ਸਕਦਾ ਹੈ, ਖਾਸ ਕਰਕੇ ਉਹਨਾਂ ਲਈ ਜਿਨ੍ਹਾਂ ਦੀ ਫਸਲ ਖੇਤਾਂ ਵਿੱਚ ਤਿਆਰ ਖੜੀ ਹੈ।

ਮੌਸਮ ਵਿਭਾਗ ਨੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ ਹੈ ਅਤੇ ਜ਼ਰੂਰੀ ਹੋਣ ਤੇ ਹੀ ਘਰੋਂ ਬਾਹਰ ਨਿਕਲਣ ਦੀ ਸਲਾਹ ਦਿੱਤੀ ਹੈ।