Punjab
ਪੰਜਾਬ ‘ਚ ਮੁੜ ਬਦਲਿਆ ਮੌਸਮ, ਤੂਫ਼ਾਨ ਅਤੇ ਗੜੇਮਾਰੀ ਲੈ ਕੇ ਅਲਰਟ !

PUNJAB WEATHER : ਪੰਜਾਬ ‘ਚ ਮੌਸਮ ਬਦਲ ਗਿਆ ਹੈ। ਪੰਜਾਬ ਦੇ ਕੁੱਝ ਥਾਵਾਂ ‘ਤੇ ਸਵੇਰ ਤੋਂ ਬਾਰਿਸ਼ ਹੋ ਰਹੀ ਹੈ ਅਤੇ ਨਾਲ ਹੀ ਠੰਡੀਆਂ ਹਵਾਵਾਂ ਚੱਲ ਰਹੀਆਂ ਹਨ। ਜਿਸ ਕਾਰਨ ਠੰਡ ਹੋ ਗਈ ਹੈ।
ਮੌਸਮ ਵਿਭਾਗ ਨੇ ਕਈ ਇਲਾਕਿਆਂ ‘ਚ ਤੂਫ਼ਾਨ ਅਤੇ ਗੜੇਮਾਰੀ ਨੂੰ ਲੈ ਕੇ ਅਲਰਟ ਕੀਤਾ ਹੈ। ਇਸ ਦੇ ਨਾਲ ਹੀ ਆਉਣ ਵਾਲੇ ਦਿਨਾਂ ਵਿਚ ਵੀ ਮੌਸਮ ਖ਼ਰਾਬ ਰਹਿਣ ਦੀ ਸੰਭਾਵਨਾ ਜਤਾਈ ਗਈ ਹੈ। ਅੱਜ ਅਤੇ ਕੱਲ੍ਹ ਤੇਜ਼ ਹਨੇਰੀ-ਤੂਫ਼ਾਨ ਦੇ ਨਾਲ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ, ਉੱਥੇ ਹੀ ਸੂਬੇ ਦੀਆਂ ਕਈ ਥਾਵਾਂ ‘ਤੇ ਗੜੇਮਾਰੀ ਵੀ ਹੋ ਸਕਦੀ ਹੈ। ਮੌਸਮ ਦਾ ਇਹ ਮਿਜਾਜ਼ 1 ਮਾਰਚ ਤਕ ਜਾਰੀ ਰਹਿਣ ਦੀ ਸੰਭਾਵਨਾ ਹੈ। ਮੌਸਮ ‘ਚ ਬਦਲਾਅ ਦਾ ਕਾਰਨ ਪੱਛਮੀ ਡਿਸਟਰਬੈਂਸ ਹੈ। ਪਿਛਲੇ 24 ਘੰਟਿਆਂ ਵਿਚ ਔਸਤ ਤਾਪਮਾਨ ਵਿਚ 2.2 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਇਸ ਦੌਰਾਨ ਮੋਹਾਲੀ ਅਤੇ ਪਟਿਆਲਾ ਵਿਚ ਔਸਤ ਅਧਿਕਤਮ ਤਾਪਮਾਨ ਸੂਬੇ ਵਿਚ ਸਭ ਤੋਂ ਵੱਧ 26.2 ਡਿਗਰੀ ਦਰਜ ਕੀਤਾ ਗਿਆ ਹੈ