Connect with us

Uncategorized

ਪੰਜਾਬ ‘ਚ ਹੜ੍ਹ ਦਾ ਖਤਰਾ, HIMACHAL ‘ਚ ਚਾਰ ਦਿਨਾਂ ਲਈ ਭਾਰੀ ਮੀਂਹ ਦਾ ALERT

Published

on

ਅੱਜ ਪੰਜਾਬ ਦੇ ਕਈ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਇਸ ਸਬੰਧੀ ਯੈਲੋ ਅਲਰਟ ਜਾਰੀ ਕੀਤਾ ਹੈ। ਮੀਂਹ  ਦਾ ਵੱਡਾ ਪ੍ਰਭਾਵ ਹਿਮਾਚਲ ਪ੍ਰਦੇਸ਼ ਦੇ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਜਿਆਦਾ ਦਿਖਾਈ ਦੇਵੇਗਾ।  ਕੱਲ੍ਹ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਹਲਕਾ ਮੀਂਹ ਪਿਆ । ਇਸ ਤੋਂ ਬਾਅਦ, ਸੂਬੇ ਦੇ ਤਾਪਮਾਨ ਵਿੱਚ ਥੋੜ੍ਹੀ ਕਮੀ ਆਈ> ਪਰ ਪੰਜਾਬ ਵਿਚ ਮੌਸਮ ਇਕ ਵਾਰ ਫਿਰ ਬਦਲਣ ਵਾਲਾ ਹੈ। ਦੱਸਦਈਏ, ਕਿ 12 ਅਗਸਤ ਤੋਂ ਮੌਸਮ ਫਿਰ ਬਦਲ ਜਾਵੇਗਾ ਅਤੇ ਮੌਸਮ ਵਿਭਾਗ ਨੇ ਇਸ ਸਬੰਧੀ YELLOW ਅਲਰਟ ਜਾਰੀ ਕਰ ਦਿੱਤਾ ਹੈ। 12 ਅਗਸਤ ਤੋਂ ਪੰਜਾਬ ਦੇ ਜਿਆਦਾਤਰ ਹਿਸਿਆਂ ਵਿੱਚ ਭਾਰੀ ਮੀਂਹ ਪਵੇਗਾ।

ਓਧਰ ਹਿ, ਪਹਾੜਾਂ ਵਿੱਚ ਪੈ ਰਿਹ ਮੀਂਹ ਪੰਜਾਬ ਲਈ ਖਤਰਾ ਬਣਦਾ ਜਾ ਰਿਹਾ ਹੈ। ਪਿਛਲੇ ਦਿਨੀਂ ਪੌਂਗ ਡੈਮ ਤੋਂ ਲਗਾਤਾਰ ਪਾਣੀ ਛੱਡਿਆ ਗਿਆ ਅਤੇ BBMB ਨੇ ਪਿਛਲੇ ਹਫਤੇ ਬਿਆਸ ਦਰਿਆ ਵਿੱਚ ਲਗਭਗ 40 ਹਜ਼ਾਰ ਕਿਊਸਿਕ ਪਾਣੀ ਛੱਡਿਆ, ਜਿਸ ਕਾਰਨ ਪਾਣੀ ਦਾ ਪੱਧਰ ਹੌਲੀ-ਹੌਲੀ ਵਧ ਰਿਹਾ ਹੈ।

ਪੰਜਾਬ ਦੇ ਸੰਗਰੂਰ ਜ਼ਿਲ੍ਹੇ ਵਿੱਚ ਘੱਗਰ ਦਰਿਆ ਵਿੱਚ ਪਾਣੀ ਦਾ ਪੱਧਰ ਖਤਰੇ ਦੇ ਨਿਸ਼ਾਨ ਦੇ ਕਾਫੀ ਨੇੜੇ ਪਹੁੰਦ ਗਿਆ ਹੈ,  ਜਿਸ ਕਾਰਨ ਜ਼ਿਲ੍ਹਾ ਪ੍ਰਸ਼ਾਸਨ ਨੇ ਸ਼ਨੀਵਾਰ ਨੂੰ ਸਬ-ਡਿਵੀਜ਼ਨ ਦੇ ਪਿੰਡਾਂ ਲਈ ਚੇਤਾਵਨਾ ਜਾਰੀ ਕੀਤੀ ਅਤੇ ਦਰਿਆ ਤੋ ਦੂਰ ਰਹਿਨ ਲਈ ਕਿਹਾ ਹੈ।

ਹਿਮਾਚਲ ਦੀ ਗੱਲ ਕਰਿਏ, ਤਾਂ ਹਿਮਾਚਲ ਪ੍ਰਦੇਸ਼ ਵਿੱਚ ਅਗਲੇ ਚਾਰ ਦਿਨਾਂ ਲਈ ਯੈਲੋ ਅਲਰਟ ਜਾਰੀ ਕਰ ਦਿੱਤਾ ਹੈ। ਹਿਮਾਚਲ ਵਿੱਚ ਅਗਲੇ ਚਾਰ ਦਿਨਾਂ ਲਈ ਲਗਾਤਾਰ ਮੀਂਹ ਪੈਂਨ ਦੀ ਸੰਭਾਵਨਾ ਹੈ। ਮੌਸਮ ਵਿਭਾਗ  ਨੇ ਅੱਜ ਹਿਮਾਚਲ ਦੇ 8 ਜ਼ਿਲ੍ਹਿਆਂ ਵਿੱਚ ਓਰੈਂਜ ਅਲਰਟ ਜਾਰੀ ਕੀਤਾ ਹੈ।

Continue Reading