Connect with us

News

ਪੰਜਾਬ ‘ਚ ਹੜ੍ਹਾਂ ਨਾਲ ਭਾਰੀ ਜਾਨੀ ਨੁਕਸਾਨ

Published

on

PUNJAB FLOOD : ਪੰਜਾਬ ’ਚ ਹੁਣ ਘੱਗਰ ਤੇ ਸਤਲੁਜ ਦਰਿਆ ਨੇ ਖ਼ਤਰੇ ਦੀ ਘੰਟੀ ਵਜਾ ਦਿੱਤੀ ਹੈ ਜਿਸ ਨਾਲ ਸੂਬੇ ਦੇ ਕਰੀਬ ਇੱਕ ਦਰਜਨ ਜ਼ਿਲ੍ਹੇ ਹੜ੍ਹਾਂ ਦੀ ਲਪੇਟ ’ਚ ਆ ਗਏ ਹਨ। ਰਾਵੀ ਦਰਿਆ ਦਾ ਪਾਣੀ ਤੇ ਘੱਗਰ ਵੀ ਨੱਕੋ-ਨੱਕ ਭਰ ਗਿਆ ਹੈ। ਘੱਗਰ ਦੇ ਆਸ-ਪਾਸ ਵਸਦੇ ਸੈਂਕੜੇ ਪਿੰਡਾਂ ਨੂੰ ਅਲਰਟ ਕਰ ਦਿੱਤਾ ਗਿਆ ਹੈ। ਆਉਂਦੇ ਕੁਝ ਦਿਨਾਂ ’ਚ ਘੱਗਰ ਵਿੱਚ ਹੋਰ ਪਾਣੀ ਭਰ ਸਕਦਾ ਏ…..। ਬੀਬੀਐੱਮਬੀ ਦੀ ਅੱਜ ਹੋਈ ਐਮਰਜੈਂਸੀ ਮੀਟਿੰਗ ’ਚ ਸੂਬਾ ਸਰਕਾਰ ਨੇ ਭਾਖੜਾ ਡੈਮ ’ਚੋਂ ਸਤਲੁਜ ਦਰਿਆ ’ਚ ਹੋਰ ਪਾਣੀ ਛੱਡਣ ਤੋਂ ਰੋਕ ਦਿੱਤਾ ਅਤੇ ਪੌਂਗ ਡੈਮ ’ਚੋਂ ਬਿਆਸ ’ਚ ਘੱਟ ਪਾਣੀ ਛੱਡਣ ਲਈ ਰਜ਼ਾਮੰਦ ਕਰ ਲਿਆ ਹੈ। ਸਰਕਾਰ ਨੇ ਹੜ੍ਹਾਂ ਦੇ ਮੱਦੇਨਜ਼ਰ ਸਕੂਲਾਂ ਤੋਂ ਇਲਾਵਾ ਹੁਣ ਸਾਰੇ ਕਾਲਜਾਂ, ਯੂਨੀਵਰਸਿਟੀਆਂ ਅਤੇ ਬਹੁ-ਤਕਨੀਕੀ ਸੰਸਥਾਵਾਂ ਨੂੰ ਤਿੰਨ ਸਤੰਬਰ ਤੱਕ ਬੰਦ ਕਰਨ ਦਾ ਐਲਾਨ ਕੀਤਾ ਹੈ।

ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਦੇ ਨਾਲ-ਨਾਲ ਪੰਜਾਬ ਵਿੱਚ ਪਿਛਲੇ ਦਿਨਾਂ ਤੋਂ ਪੈ ਰਹੇ ਭਾਰੀ ਮੀਂਹ ਕਰਕੇ ਹੜ੍ਹਾਂ ਨੇ ਤਬਾਹੀ ਮਚਾਈ ਹੋਈ ਹੈ। ਇਸ ਦੌਰਾਨ ਪੰਜਾਬ ਦੇ ਰਾਵੀ, ਬਿਆਸ ਅਤੇ ਸਤਲੁਜ ਦਰਿਆ ਚੜ੍ਹੇ ਹੋਏ ਹਨ। ਇਸ ਦੇ ਨਾਲ ਹੀ ਘੱਗਰ ਨਦੀ ਵਿੱਚ ਵੀ ਪਾਣੀ ਦਾ ਪੱਧਰ ਵੱਧ ਗਿਆ ਹੈ। ਹੁਣ ਤੱਕ ਪੰਜਾਬ ਦੇ 12 ਜ਼ਿਲ੍ਹੇ ਹੜ੍ਹਾਂ ਕਰਕੇ ਪ੍ਰਭਾਵਿਤ ਹੋ ਚੁੱਕੇ ਹਨ।ਇਨ੍ਹਾਂ ਵਿੱਚ ਅੰਮ੍ਰਿਤਸਰ, ਬਰਨਾਲਾ, ਫਾਜ਼ਿਲਕਾ, ਫਿਰੋਜ਼ਪੁਰ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਕਪੂਰਥਲਾ, ਮਾਨਸਾ, ਮੋਗਾ, ਪਠਾਨਕੋਟ ਅਤੇ ਮੁਹਾਲੀ ਦੇ ਕੁਝ ਇਲਾਕੇ ਸ਼ਾਮਲ ਹਨ, ਜਿਸ ਦੇ 1300 ਤੋਂ ਵੱਧ ਪਿੰਡ ਪ੍ਰਭਾਵਿਤ ਹੋ ਚੁੱਕੇ ਹਨ। ਹੜ੍ਹਾਂ ਕਰਕੇ ਪੰਜਾਬ ਵਿੱਚ ਲੱਖਾਂ ਲੋਕ ਬੇਘਰ ਹੋ ਚੁੱਕੇ ਹਨ। ਹੁਣ ਤੱਕ ਪੰਜਾਬ ਵਿੱਚ ਹੜ੍ਹਾਂ ਕਰਕੇ 29 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ