Connect with us

Uncategorized

ਪੰਜਾਬ ‘ਤੇ ਹੜ੍ਹ ਦੀ ਮਾਰ! ਜਨ ਜੀਵਨ ਹੋਇਆ ਪ੍ਰਭਾਵਿਤ

Published

on

ਪੰਜਾਬ ’ਚ ਬਿਆਸ ਤੇ ਸਤਲੁਜ ਦਰਿਆ ਦੇ ਨੇੜਲੇ ਪਿੰਡਾਂ ਦਾ ਜਨ ਜੀਵਨ ਹੜ੍ਹਾਂ ਦੇ ਪਾਣੀ ਨੇ ਕਾਫੀ ਜਿਆਦਾ ਪਰਭਾਵਿਤ ਕਰ ਦਿਤਾ ਹੈ। ਇਨ੍ਹਾਂ ਖੇਤਰਾਂ ’ਚ ਪਾਣੀ ਦੀ ਮਾਰ ਦਾ ਪ੍ਰਭਾਵ ਹਾਲੇ ਤੱਕ ਟਲਿਆ ਨਹੀਂ ਹੈ। ਮੌਸਮ ਵਿਭਾਗ ਨੇ ਅੱਧੇ ਦਰਜਨ ਜ਼ਿਲ੍ਹਿਆਂ ਵਿੱਚ ਮੁੜ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ ਜਿਸ ਨੇ  ਪਿੰਡਾਂ ਦੇ ਲੋਕਾਂ ਦੀਆਂ ਫਿਕਰਾਂ ਵਧਾ ਦਿੱਤੀਆਂ ਹਨ ਜੋ ਪਹਿਲਾਂ ਹੀ ਪਾਣੀ ਦੀ ਮਾਰ ਝੱਲ ਰਹੇ ਹਨ। ਮੌਸਮ ਵਿਭਾਗ ਵਲੋ ਮੀਂਹ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਏ…

ਤੇ ਉਧਰ ਹਿ, ਪੌਂਗ ਡੈਮ ਵਿੱਚ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ ਦੋ ਫੁੱਟ ਉਪਰ ਚਲਾ ਗਿਆ ਹੈ। ਪੌਂਗ ਡੈਮ ਵਿੱਚ ਪਾਣੀ ਦਾ ਪੱਧਰ ਕਲ੍ਹ ਸ਼ਾਮ ਤੱਕ 1382 ਫੁੱਟ ਸੀ ਜਦਕਿ ਪਹਾੜਾਂ ’ਚੋਂ ਪਾਣੀ ਦੀ ਆਮਦ ਲਗਾਤਾਰ ਹੋ ਰਹੀ ਏ। ਪੌਂਗ ਡੈਮ ’ਚੋਂ ਅੱਜ ਮੁੜ ਪਾਣੀ ਬਿਆਸ ਦਰਿਆ ਵਿੱਚ ਛੱਡਿਆ ਜਾਵੇਗਾ। ਭਾਖੜਾ ਡੈਮ ’ਚ ਵੀ ਪਾਣੀ ਦਾ ਪੱਧਰ ਲਗਾਤਾਰ ਵੱਧਦਾ ਜਾ ਰਿਹਾ ਹੈ। ਅਤੇ ਭਾਖੜਾ ਡੈਮ ਵਿੱਚ ਇਸ ਵੇਲੇ 42000ਕਿਊਸਿਕ ਤੱਕ ਪਾਣੀ ਦਾ ਪਧੱਰ ਪਹੁੰਚ ਗਿਆ ਹੈ। ਮੰਡ ਖੇਤਰ ਦੇ ਪਿੰਡਾਂ ਵਿੱਚ ਸਥਿਤੀ ਬਤਰ ਬਣੀ ਹੋਈ ਹੈ ਅਤੇ ਖੇਤ ਪਾਣੀ ਵਿੱਚ ਡੁੱਬ ਗਏ ਹਨ। ਰਾਵੀ ਦਰਿਆ ਵਿੱਚ ਵੀ ਸਵਾ ਲੱਖ ਕਿਊਸਿਕ ਪਾਣੀ ਚੱਲ ਰਿਹਾ ਹੈ ਅਤੇ ਕੌਮਾਂਤਰੀ ਸਰਹੱਦ ਲਾਗੇ ਹੜ੍ਹਾਂ ਵਰਗੀ ਸਥਿਤੀ ਬਣਨ ਲੱਗੀ ਹੈ।

ਸੁਲਤਾਨਪੁਰ ਲੋਧੀ ਤੇ ਤਰਨ ਤਾਰਨ ਇਲਾਕੇ ਵਿੱਚ ਫ਼ਸਲਾਂ ਪ੍ਰਭਾਵਿਤ ਹੋਈਆਂ ਨੇ ਤੇ  ਪਿੰਡਾਂ ਨੂੰ ਆਉਣ-ਜਾਣ ਵਾਲੇ ਰਸਤੇ ਪਾਣੀ ਨਾਲ ਭਰ ਗਏ ਹਨ। ਕਪੂਰਥਲਾ ਜ਼ਿਲ੍ਹੇ ਦੇ ਮੰਡ ਖੇਤਰ ਦੇ ਲੋਕਾਂ ਦੇ ਹਾਲ ਬੁਰੇ ਹਨ ਤੇ ਇੱਥੋਂ 600 ਤੋਂ ਜ਼ਿਆਦਾ ਲੋਕਾਂ ਨੂੰ ਪਾਣੀ ’ਚੋਂ ਬਾਹਰ ਕੱਢਿਆ ਗਿਆ ਹੈ।  ਪੰਜਾਬ ਵਿੱਚ ਹੁਣ ਤੱਕ 50 ਹਜ਼ਾਰ ਏਕੜ ਤੋਂ ਵੱਧ ਫ਼ਸਲ ਹੜ੍ਹਾਂ ਦੇ ਪਾਣੀ ਨਾਲ ਪ੍ਰਭਾਵਿਤ ਹੋਈ ਚੁਕੀ ਹੈ।

Continue Reading