Connect with us

Uncategorized

ਪੰਜਾਬ ਦੇ ਇਨ੍ਹਾ ਥਾਂਵਾ ਪਵੇਗਾ ਮਿਹ।

Published

on

ਉੱਤਰੀ ਭਾਰਤ ਨੂੰ ਹੁਣ ਭਿਆਨਕ ਗਰਮੀ ਤੋ ਮਿਲੀ ਏ ਰਾਹਤ ਮਾਨਸੂਨ ਹੌਲੀ-ਹੌਲੀ ਦਸਤਕ ਦੇ ਰਿਹਾ ਹੈ। ਪੰਜਾਬ, ਦਿੱਲੀ, ਹਰਿਆਣਾ ਅਤੇ ਬਿਹਾਰ, ਜੋ ਪਿਛਲੇ ਕਈ ਦਿਨਾਂ ਤੋਂ ਅੱਤ ਦੀ ਗਰਮੀ ਨਾਲ ਜੂਝ ਰਹੇ ਸਨ, ਹੁਣ ਰਾਹਤ ਭਾਰੀ ਬਾਰਿਸ਼ ਨਾਲ ਮੌਸਮ ਸੁਹਾਵਨਾ ਹੋ ਗਿਆ ਏ….. ਮੌਸਮ ਵਿਭਾਗ ਦੇ ਅਨੁਸਾਰ ਅਗਲੇ ਇੱਕ ਹਫ਼ਤੇ ਤੱਕ ਇੱਥੇ ਤੇਜ਼ ਹਵਾਵਾਂ ਅਤੇ ਗਰਜ-ਤੂਫਾਨ ਦੇ ਨਾਲ-ਨਾਲ ਬਾਰਿਸ਼ ਦੇਖਣ ਨੂੰ ਮਿਲੇਗੀ।  ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਸਿਲੇਗੀ। ਪੰਜਾਬ ਦੇ ਕਈ ਜਿਲ੍ਹਿਆਂ ਅਤੇ ਚੰਡੀਗੜ੍ਹ ਵਿਚ ਇਸ ਸਮੇਂ ਹਲਕੀ ਬਾਰਿਸ਼ ਦੇ ਨਾਲ ਸੰਘਣੇ ਬੱਦਲ ਛਾਏ ਹੋਏ ਹਨ। ਪੰਜਾਬ ਦੇ ਮੋਹਾਲੀ, ਜ਼ੀਰਕਪੁਰ, ਰਾਜਪੁਰਾ ,ਪਟਿਆਲਾ ਅਤੇ ਨਾਲ ਲੱਗਦੇ ਇਲਾਕਿਆਂ ਵਿਚ ਵੀ ਹਲਕੀ ਬਾਰਸ਼ ਹੋ ਰਹੀ ਹੈ।

ਇਸ ਤੋ ਇਲਾਵਾ ਅੱਜ ਪੰਜਾਬ, ਹਰਿਆਣਾ, ਦਿੱਲੀ-ਐਨਸੀਆਰ ਵਿੱਚ ਕੁਝ ਥਾਵਾਂ ‘ਤੇ ਤੇਜ਼ ਹਵਾਵਾਂ ਅਤੇ ਗਰਜ-ਤੂਫਾਨ ਦੀ ਉਮੀਦ ਹੈ। ਹਾਲਾਂਕਿ ਇਸ ਸਮੇਂ ਭਾਰੀ ਬਾਰਿਸ਼ ਵੀ ਹੋ ਸਕਦੀ ਹੈ। ਇਸ ਮੌਸਮੀ ਤਬਦੀਲੀ ਨਾਲ ਉਨ੍ਹਾਂ ਖੇਤਰਾਂ ਵਿੱਚ ਰਾਹਤ ਮਿਲੇਗੀ ਜਿੱਥੇ ਤਾਪਮਾਨ 40 ਡਿਗਰੀ ਨੂੰ ਪਾਰ ਕਰ ਗਿਆ ਸੀ।

Continue Reading