Connect with us

Punjab

ਪੰਜਾਬ ਪੁਲਿਸ ਨੇ ਤਿੰਨ ਮੁਲਜ਼ਮਾਂ ਨੂੰ ਕੀਤਾ ਗ੍ਰਿਫਤਾਰ

Published

on

ਪੰਜਾਬ ਕਾਊਂਟਰ ਇੰਟੈਲੀਜੈਂਸ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ।  ਅੰਤਰਰਾਜੀ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਪੁਲਿਸ ਨੇ ਪਰਦਾਫਾਸ਼ ਕੀਤਾ ਹੈ। |

ਪੁਲਿਸ ਨੇ 3 ਮੁਲਜਮਾਂ ਨੂੰ ਗ੍ਰਿਫ਼ਤਾਰ ਵੀ ਕੀਤਾ ਹੈ। ਜਿਨ੍ਹਾਂ ਵਿੱਚੋਂ 2 ਮੁਲਜਮਾਂ ‘ਤੇ ਕਤਲ ਕੇਸ ਪਹਿਲਾ ਹੀ ਦਰਜ ਹਨ। ਮੁਲਜ਼ਮਾਂ ਕੋਲੋਂ ਮੁਲਜ਼ਮਾਂ ਕੋਲੋਂ 3 ਪਿਸਤੌਲ, ਮੈਗਜ਼ੀਨ ਅਤੇ ਗੋਲੀਆਂ ਬਰਾਮਦ ਹੋਈਆਂ ਹਨ। ‘ਪੰਜਾਬ ‘ਚ ਮੱਧ ਪ੍ਰਦੇਸ਼ ਦੇ ਡੀਲਰਾਂ ਤੋਂ ਹਥਿਆਰ ਮੰਗਵਾਉਂਦੇ ਸਨ।

DGP ਨੇ ਗੌਰਵ ਯਾਦਵ ਦਿੱਤੀ ਜਾਣਕਾਰੀ

ਇਸ ਖ਼ਬਰ ਦੀ ਜਾਣਕਾਰੀ ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰਕੇ ਦਿੱਤੀ ਹੈ, ਲਿਖਿਆ ਅੱਗੇ-ਪਿੱਛੇ ਸਬੰਧਾਂ ‘ਤੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ, ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਇੱਕ ਅੰਤਰ-ਰਾਜੀ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼ ਕੀਤਾ ਅਤੇ #ਅੰਮ੍ਰਿਤਸਰ ਵਿੱਚ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਜੋ ਮੱਧ ਪ੍ਰਦੇਸ਼ ਦੇ ਗੈਰ-ਕਾਨੂੰਨੀ ਹਥਿਆਰਾਂ ਦੇ ਡੀਲਰਾਂ ਤੋਂ ਆਪਣੀਆਂ ਖੇਪਾਂ ਖਰੀਦਦੇ ਸਨ।ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਤਿੰਨ ਮੁਲਜ਼ਮਾਂ ਵਿੱਚੋਂ ਦੋ ਦਾ ਅਪਰਾਧਿਕ ਇਤਿਹਾਸ ਹੈ, ਜਿਸ ਵਿੱਚ ਕਤਲ ਦੇ ਕੇਸ ਵਿੱਚ ਸ਼ਮੂਲੀਅਤ ਵੀ ਸ਼ਾਮਲ ਹੈ।