Connect with us

Punjab

ਪੰਜਾਬ ਪੁਲਿਸ ਵੱਲੋਂ ਹਿਜ਼ਬੁਲ ਮੁਜਾਹਿਦੀਨ ਦਾ ਅੱਤਵਾਦੀ ਹੋਇਆ ਗ੍ਰਿਫਤਾਰ

Published

on

ਚੰਡੀਗੜ੍ਹ, 26 ਅਪ੍ਰੈਲ: ਪੰਜਾਬ ਪੁਲਸ ਨੂੰ ਇੱਕ ਵੱਡੀ ਸਫ਼ਲਤਾ ਹੱਥ ਲੱਗੀ ਹੈ। ਦੱਸ ਦਈਏ ਪੁਲਿਸ ਨੇ ਹਿਜ਼ਬੁਲ ਮੁਜਾਹਿਦੀਨ ਦੇ ਇਕ ਵਿਅਕਤੀ ਨੂੰ 29 ਲੱਖ ਰੁਪਏ ਦੀ ਭਾਰਤੀ ਕਰੰਸੀ ਸਮੇਤ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਡੀ.ਜੀ.ਪੀ ਦਿਨਕਰ ਗੁਪਤਾ ਨੇ ਦੱਸਿਆ ਕਿ ਹਿਜ਼ਬੁਲ ਮੁਜਾਹਿਦੀਨ ਦੇ ਕਾਬੂ ਕੀਤੇ ਇਸ ਵਿਅਕਤੀ ਦੀ ਪਛਾਣ ਹਿਲਾਲ ਅਹਿਮਦ ਪੁੱਤਰ ਅਬਦੁੱਲ ਸਮਦ ਵਾਗੀ ਵਾਸੀ ਨੌਵਗਾਮ ਵਜੋਂ ਹੋਈ ਹੈ, ਜੋ ਕਸ਼ਮੀਰ ਦੇ ਪੁਲਵਾਮਾ ਜ਼ਿਲੇ ਦੇ ਅਵੰਤੀਪੁਰਾ ਥਾਣੇ ‘ਚ ਪੈਂਦਾ ਹੈ। ਡੀ ਜੀ ਪੀ ਨੇ ਅੱਗੇ ਦੱਸਿਆ ਕਿ ਹਿਲਾਲ ਨੂੰ ਅਮ੍ਰਿਤਸਰ ਕਮਿਸ਼ਨਰੇਟ ਪੁਲਸ ਦੀ ਮੁਸਤੈਦ ਟੀਮ ਨੇ ਕਾਬੂ ਕੀਤਾ ਸੀ, ਜੋ 25 ਅਪ੍ਰੈਲ ਦੇਰ ਸ਼ਾਮ ਨੂੰ ਸ਼ਹਿਰ ‘ਚ ਮੈਟਰੋ ਮਾਰਟ ਨੇੜੇ ਗਸ਼ਤ ‘ਤੇ ਸੀ। ਉਕਤ ਵਿਰੁੱਧ ਐਫ ਆਈ ਆਰ ਨੰ. 135 ਮਿਤੀ 25.4.2020 ਗੈਰਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ, 1967 (ਸੋਧ 2012) ਦੀ ਧਾਰਾ 10, 11, 13, 17, 18, 20, 21 ਤਹਿਤ ਥਾਣਾ ਸਦਰ, ਅੰਮ੍ਰਿਤਸਰ ਵਿੱਚ ਮਾਮਲਾ ਦਰਜ ਕੀਤਾ ਗਿਆ ਹੈ।

ਡੀ.ਜੀ.ਪੀ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਚੱਲਿਆ ਹੈ ਕਿ ਹਿਲਾਲ ਅਹਿਮਦ ਨੂੰ ਰਿਆਜ਼ ਅਹਿਮਦ ਨੈਕੂ ਵਾਸੀ ਬਿਜਬੇਹੜਾ, ਕਸ਼ਮੀਰ ਦੇ ਹਿਜਬੁਲ ਮੁਜਾਹਿਦੀਨ ਦੇ ਮੁਖੀ ਨੇ ਆਪਣੇ ਟਰੱਕ ਨੰ. ਜੇ ਕੇ -03-ਐਫ -2261 ਨੇ ਪੈਸਾ ਲੈਣ ਲਈ ਭੇਜਿਆ ਸੀ। ਸ੍ਰੀ ਗੁਪਤਾ ਨੇ ਦੱਸਿਆ ਕਿ ਇਹ ਪੈਸਾ ਉਸ ਨੂੰ ਅਣਪਛਾਤੇ ਵਿਅਕਤੀ ਦੁਆਰਾ ਸੌਂਪਿਆ ਗਿਆ ਸੀ, ਜੋ ਸਫੇਟ ਰੰਗ ਦੀ ਐਕਟਿਵਾ ‘ਤੇ ਆਇਆ ਸੀ। ਡੀ ਜੀ ਪੀ ਨੇ ਕਿਹਾ ਕਿ ਟਰੱਕ ਵਿਚ ਉਸ ਦੇ ਨਾਲ ਆਏ ਵਿਅਕਤੀ ਦੀ ਪਛਾਣ ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲ•ੇ ਵਿਚ ਰਈਸ ਅਹਿਮਦ ਵਾਸੀ ਬਿਜਬੇਹਾਰਾ ਵਜੋਂ ਹੋਈ ਹੈ।  

Continue Reading
Click to comment

Leave a Reply

Your email address will not be published. Required fields are marked *