Amritsar
ਪੰਜਾਬ ਭਰ ਦੇ ਮਿੰਨੀ ਬੱਸ ਉਪਰੇਟਰਾਂ ਨੂੰ ਆਪਣਾ ਰੁਜ਼ਗਾਰ ਖੁੱਸਣ ਦਾ ਖਦਸ਼ਾ
18 ਮਾਰਚ : ਪੰਜਾਬ ਦੇ ਮਿੰਨੀ ਬੱਸ ਉਪਰੇਟਰਾਂ ਨੇ ਕੈਪਟਨ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਨੂੰ ਬੇਰੁਜ਼ਗਾਰ ਕਰਕੇ ਹੋਰਨਾਂ ਨੂੰ ਰੁਜ਼ਗਾਰ ਦੇਣ ਦੀ ਨੀਤੀ ਉੱਤੇ ਮੁੜ ਵਿਚਾਰ ਕੀਤਾ ਜਾਵੇ ਅਤੇ ਪੰਜਾਬ ਵਿਚ ਪਹਿਲਾਂ ਤੋਂ ਹੀ ਚੱਲ ਰਹੇ ਮਿੰਨੀ ਬੱਸ ਉਪਰੇਟਰਾਂ ਦੇ ਪਰਮਿਟਾਂ ਨੂੰ ਬੰਦ ਕਰਕੇ ਗਰੀਬ ਪਰਿਵਾਰਾਂ ਦੀ ਰੋਜ਼ੀ ਰੋਟੀ ਨਾ ਖੋਹੀ ਜਾਵੇ। ਮਿੰਨੀ ਬੱਸਾਂ ਦੇ ਛੋਟੇ ਕਾਰੋਬਾਰ ਨਾਲ ਸੂਬਾ ਭਰ ਵਿਚ ਵੱਡੀ ਗਿਣਤੀ ਛੋਟੇ ਪਰਿਵਾਰਾਂ ਦੀ ਰੋਜ਼ੀ ਰੋਟੀ ਜੁੜੀ ਹੋਈ ਹੈ। ਨਵੇਂ ਪਰਮਿਟ ਦੇਣ ਦੀ ਨੀਤੀ ਜਾਰੀ ਕਰਨ ਤੋਂ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਟਰਾਂਸਪੋਰਟ ਮੰਤਰੀ ਪੰਜਾਬ ਦੇ ਛੋਟੇ ਮਿੰਨੀ ਬੱਸ ਉਪਰੇਟਰਾਂ ਦੀਆਂ ਸਮੱਸਿਆਵਾਂ ਤੇ ਮੰਗਾਂ ਸੁਣ ਕੇ ਉਨ੍ਹਾਂ ਨੂੰ ਹੱਲ ਕਰਨ।

ਇਸ ਸਬੰਧੀ 24 ਮਾਰਚ ਨੂੰ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਨਾਮ ਹੇਠ ਹਰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰਾਂ ਨੂੰ ਮੈਮੋਰੰਡਮ ਦਿੱਤੇ ਜਾਣਗੇ ਅਤੇ ਮੁੱਖ ਮੰਤਰੀ ਪੰਜਾਬ ਨੂੰ ਅਪੀਲ ਕੀਤੀ ਜਾਵੇਗੀ ਕਿ ਮੌਜ਼ੂਦਾ ਚੱਲ ਰਹੇ ਮਿੰਨੀ ਬੱਸ ਉਪਰੇਟਰਾਂ ਨੂੰ ਆਪਣੇ ਕੀਮਤੀ ਸਮੇਂ ਵਿਚੋਂ ਕੁੱਝ ਮਿੰਟ ਦਾ ਸਮਾਂ ਦੇ ਕੇ ਸੁਣਵਾਈ ਕੀਤੀ ਜਾਵੇ।