Punjab
ਪੰਜਾਬ ਸਰਕਾਰ ਵੱਲੋਂ ਬਣਾਇਆ ਜਾਵੇਗਾ ਸੁਰਜੀਤ ਪਾਤਰ ਸੈਂਟਰ
PUNJAB CM BHAGWANT MANN : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਉੱਘੇ ਸ਼ਾਇਰ ਪਦਮਸ੍ਰੀ ਮਰਹੂਮ ਸੁਰਜੀਤ ਪਾਤਰ ਦੇ ਨਾਂ ’ਤੇ ਸੁਰਜੀਤ ਪਾਤਰ ਐਥਿਕਲ ਏਆਈ ਸੈਂਟਰ ਬਣਾਉਣ ਦਾ ਐਲਾਨ ਕੀਤਾ ਹੈ। ਉਹ ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਸੁਰਜੀਤ ਪਾਤਰ ਦੀ ਯਾਦ ਵਿੱਚ ਕੀਤੇ ਗਏ ਇੱਕ ਸਮਾਗਮ ਵਿੱਚ ਸ਼ਾਮਿਲ ਵਿਚ ਹੋਏ।
ਇਹ ਸਮਾਗਮ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਪੰਜਾਬ ਕਲਾ ਪਰਿਸ਼ਦ ਅਤੇ ਭਾਸ਼ਾ ਵਿਭਾਗ ਪਟਿਆਲਾ ਦੇ ਸਹਿਯੋਗ ਨਾਲ ਕਰਵਾਇਆ ਗਿਆ ਹੈ। ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਮਰਹੂਮ ਸੁਰਜੀਤ ਪਾਤਰ ਨਾਲ ਆਪਣੀ ਨੇੜਤਾ ਦੇ ਕਿੱਸੇ ਅਤੇ ਉਨ੍ਹਾਂ ਨੂੰ ਸੁਣਾਈ ਆਪਣੀ ਇੱਕ ਕਵਿਤਾ ਵੀ ਸਾਂਝੀ ਕੀਤੀ।