India
ਫਿਲਹਾਲ ਕੰਗਨਾ ਦੀ EMERGENCY ਫ਼ਿਲਮ ਨਹੀਂ ਹੋਵੇਗੀ ਰਿਲੀਜ਼

EMERGENCY FILM : ਹਿਮਾਚਲ ਪ੍ਰਦੇਸ਼ ਮੰਡੀ ਤੋਂ ਸੰਸਦ ਮੈਂਬਰ ਅਤੇ ਅਦਾਕਾਰਾ ਕੰਗਨਾ ਰਣੌਤ ਦੀ ਐਮਰਜੈਂਸੀ ਫਿਲਮ 6 ਸਤੰਬਰ ਨੂੰ ਰਿਲੀਜ਼ ਨਹੀਂ ਹੋਵੇਗੀ। ਕਿਉਂਕਿ ਸੈਂਸਰ ਬੋਰਡ ਨੇ ਸਰਟੀਫਿਕੇਟ ਦੇਣ ਤੋਂ ਇਨਕਾਰ ਕਰ ਦਿੱਤਾ ਹੈ।
ਬਾਲੀਵੁੱਡ ਦੀ ਕੰਗਨਾ ਰਣੌਤ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫਿਲਮ ਐਮਰਜੈਂਸੀ ਨੂੰ ਲੈ ਕੇ ਸੁਰਖੀਆਂ ‘ਚ ਹੈ। ਇਸ ਫਿਲਮ ‘ਚ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦਾ ਕਿਰਦਾਰ ਨਿਭਾਉਂਦੀ ਨਜ਼ਰ ਆਵੇਗੀ। ਫਿਲਮ ਦੀ ਰਿਲੀਜ਼ ਤੋਂ ਪਹਿਲਾਂ ਹੀ ਇਸ ਨੂੰ ਲੈ ਕੇ ਵਿਵਾਦ ਦੇਖਣ ਨੂੰ ਮਿਲ ਰਹੇ ਹਨ। ਇਸ ਦੇ ਨਾਲ ਹੀ ਸੈਂਸਰ ਬੋਰਡ ਨੇ ਵੀ ਫਿਲਮ ਨੂੰ ਹਰੀ ਝੰਡੀ ਨਹੀਂ ਦਿੱਤੀ ਹੈ। ਇਸ ਸਬੰਧੀ ਕੰਗਨਾ ਦਾ ਬਿਆਨ ਸਾਹਮਣੇ ਆਇਆ ਹੈ। ਕੰਗਨਾ ਨੇ ਕਿਹਾ ਕਿ ਉਹ ਇਸ ਦੇ ਲਈ ਕੋਰਟ ਜਾਵੇਗੀ।
ਵੀਡੀਓ ‘ਚ ਕੀ ਕੁੱਝ ਕਿਹਾ ਕੰਗਨਾ ਨੇ ਜਾਣੋ ,,,
ਹਾਲ ਹੀ ‘ਚ ਅਦਾਕਾਰਾ ਕੰਗਨਾ ਰਣੌਤ ਨੇ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਇਕ ਵੀਡੀਓ ਸ਼ੇਅਰ ਕੀਤੀ ਹੈ। ਇਸ ਵੀਡੀਓ ‘ਚ ਅਦਾਕਾਰਾ ਨੇ ਕਿਹਾ ਕਿ ਇਹ ਅਫਵਾਹ ਫੈਲਾਈ ਜਾ ਰਹੀ ਹੈ ਕਿ ਸੈਂਸਰ ਬੋਰਡ ਨੇ ਐਮਰਜੈਂਸੀ ਦਾ ਸਰਟੀਫਿਕੇਟ ਦਿੱਤਾ ਹੈ। ਪਰ ਇਹ ਇਸ ਤਰ੍ਹਾਂ ਨਹੀਂ ਹੈ। ਫਿਲਮ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ ਪਰ ਸਰਟੀਫਿਕੇਟ ਰੋਕਿਆ ਗਿਆ ਹੈ।