News
ਬਾਲੀਵੁੱਡ ਅਦਾਕਾਰ ਅਨਿਲ ਕਪੂਰ ਦੀ ਮਾਂ ਦਾ 90 ਸਾਲ ਦੀ ਉਮਰ ‘ਚ ਹੋਇਆ ਦਿਹਾਂਤ

ਬਾਲੀਵੁੱਡ ਅਦਾਕਾਰ ਅਨਿਲ ਕਪੂਰ, ਬੋਨੀ ਕਪੂਰ ਅਤੇ ਸੰਜੇ ਕਪੂਰ ਦੀ ਮਾਂ ਨਿਰਮਲ ਕਪੂਰ ਦਾ 2 ਅਪ੍ਰੈਲ ਨੂੰ ਦੇਹਾਂਤ ਹੋ ਗਿਆ ਸੀ। ਉਨ੍ਹਾਂ ਦਾ ਦਿਹਾਂਤ 90 ਸਾਲ ਦੀ ਉਮਰ ਵਿੱਚ ਹੋਇਆ ਹੈ ।
ਜਿਵੇਂ ਹੀ ਇਹ ਮੰਦਭਾਗੀ ਖ਼ਬਰ ਸੋਸ਼ਲ ਮੀਡੀਆ ‘ਤੇ ਫੈਲੀ, ਫਿਲਮ ਇੰਡਸਟਰੀ ਦੇ ਕਈ ਸਿਤਾਰੇ ਕਪੂਰ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਨਿਰਮਲ ਦੇ ਮੁੰਬਈ ਸਥਿਤ ਘਰ ਪਹੁੰਚੇ। ਫਿਲਮ ਨਿਰਮਾਤਾ ਕਰਨ ਜੌਹਰ, ਦਿੱਗਜ ਅਦਾਕਾਰ ਅਨੁਪਮ ਖੇਰ, ਰਾਣੀ ਮੁਖਰਜੀ, ਜੈਕੀ ਸ਼ਰਾਫ, ਤੱਬੂ, ਰਵੀਨਾ ਟੰਡਨ, ਰਾਸ਼ਾ ਥਡਾਨੀ, ਅਨਨਿਆ ਪਾਂਡੇ, ਸੁਹਾਨਾ ਖਾਨ ਨੂੰ ਸ਼ਰਧਾਂਜਲੀ ਦੇਣ ਲਈ ਅਨਿਲ ਕਪੂਰ ਦੀ ਮਾਂ ਦੇ ਘਰ ਦੇਖਿਆ ਗਿਆ। ਇਸ ਤੋਂ ਇਲਾਵਾ, ਨਿਰਦੇਸ਼ਕ ਰਾਜਕੁਮਾਰ ਸੰਤੋਸ਼ੀ ਅਤੇ ਅਨੀਸ ਬਜ਼ਮੀ ਵੀ ਉਨ੍ਹਾਂ ਦੇ ਨਿਵਾਸ ਸਥਾਨ ‘ਤੇ ਸੰਵੇਦਨਾ ਪ੍ਰਗਟ ਕਰਨ ਲਈ ਪਹੁੰਚੇ।