News
ਬਾਲੀਵੁੱਡ ਅਦਾਕਾਰ ਗੋਵਿੰਦਾ ਦੀ ਵਿਗੜੀ ਸਿਹਤ
ਬਾਲੀਵੁੱਡ ਅਦਾਕਾਰ ਗੋਵਿੰਦਾ ਦੀ ਸਿਹਤ ਵਿਗੜ ਗਈ ਹੈ। ਘਰ ‘ਚ ਅਚਾਨਕ ਬੇਹੋਸ਼ ਹੋ ਗਏ ਅਤੇ ਤੁਰੰਤ ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।
12 ਨਵੰਬਰ ਦੀ ਰਾਤ ਨੂੰ ਅਦਾਕਾਰ ਅਚਾਨਕ ਆਪਣੇ ਘਰ ਵਿੱਚ ਬੇਹੋਸ਼ ਹੋ ਕੇ ਡਿੱਗ ਗਏ । ਇਸ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਮੁੰਬਈ ਸਥਿਤ ਜੁਹੂ ਦੇ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਜਿਵੇਂ ਹੀ ਗੋਵਿੰਦਾ ਦੀ ਵਿਗੜੀ ਸਿਹਤ ਬਾਰੇ ਖ਼ਬਰਾਂ ਆਈਆਂ, ਉਨ੍ਹਾਂ ਦੇ ਕਰੀਬੀ ਅਤੇ ਪ੍ਰਸ਼ੰਸਕ ਚਿੰਤਾ ਵਿੱਚ ਪੈ ਗਏ।
ਅਦਾਕਾਰ ਗੋਵਿੰਦਾ ਆਪਣੇ ਪੇਸ਼ੇਵਰ ਕਰੀਅਰ ਨਾਲੋਂ ਆਪਣੀ ਨਿੱਜੀ ਜ਼ਿੰਦਗੀ ਲਈ ਜ਼ਿਆਦਾ ਖ਼ਬਰਾਂ ਵਿੱਚ ਰਹਿੰਦੇ ਹਨ। ਇੱਕ ਵਾਰ ਫਿਰ, ਗੋਵਿੰਦਾ ਆਪਣੀ ਸਿਹਤ ਲਈ ਸੁਰਖੀਆਂ ਵਿੱਚ ਆਏ ਹਨ। ਦੱਸਿਆ ਜਾ ਰਿਹਾ ਹੈ ਕਿ ਬੀਤੀ ਦੇਰ ਰਾਤ, ਗੋਵਿੰਦਾ ਦੀ ਸਿਹਤ ਅਚਾਨਕ ਵਿਗੜ ਗਈ, ਜਿਸ ਕਾਰਨ ਉਹ ਘਰ ਵਿੱਚ ਬੇਹੋਸ਼ ਹੋ ਗਏ। ਡਾਕਟਰ ਦੀ ਸਲਾਹ ਲੈਣ ਤੋਂ ਬਾਅਦ ਉਨ੍ਹਾਂ ਨੂੰ ਦਵਾਈ ਦਿੱਤੀ ਗਈ, ਪਰ ਰਾਹਤ ਨਾ ਮਿਲਣ ਕਾਰਨ ਉਨ੍ਹਾਂ ਨੂੰ ਮੁੰਬਈ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
