Connect with us

Punjab

ਬਿਕਰਮ ਮਜੀਠੀਆ ਦੀ ਜ਼ਮਾਨਤ ਪਟੀਸ਼ਨ ਤੇ ਸੁਣਵਾਈ

Published

on

PUNJAB : ਬਿਕਰਮ ਮਜੀਠੀਆ ਦੀ ਜ਼ਮਾਨਤ ਪਟੀਸ਼ਨ ਤੇ ਅੱਜ ਸੁਣਵਾਈ ਹੋਵੇਗੀ। ਆਮਦਨ ਤੋਂ ਵੱਧ ਜਾਇਦਾਦ ਮਾਮਲੇ ਚ ਕਾਰਵਾਈ ਹੋਈ ਹੈ।ਬਿਕਰਮ ਮਜੀਠੀਆ ਨਾਭਾ ਜੇਲ੍ਹ ਵਿਚ ਬੰਦ ਹਨ। ਮਜੀਠੀਆ ਦੇ ਖਿਲਾਫ ਇੱਕ ਹੋਰ FIR ਦਰਜ ਹੋਈ ਹੈ। ਸਰਕਾਰੀ ਕੰਮ ਚ ਰੁਕਾਵਟ ਪਾਉਣ ਦੇ ਇਲਜ਼ਾਮ ਲੱਗੇ ਹਨ।

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀਆਂ ਮੁਸ਼ਕਿਲਾਂ ਹੋਰ ਵਧ ਗਈਆਂ ਹਨ। ਵਿਜੀਲੈਂਸ ਬਿਊਰੋ ਵੱਲੋਂ ਕੀਤੀ ਗਈ ਰੇਡ ਦੌਰਾਨ ਪੁਲਿਸ ਕਰਮਚਾਰੀਆਂ ਨਾਲ ਹੱਥੋਪਾਈ ਕਰਨ ਅਤੇ ਸਰਕਾਰੀ ਕਾਰਵਾਈ ਵਿੱਚ ਰੁਕਾਵਟ ਪਾਉਣ ਦੇ ਮਾਮਲੇ ਵਿੱਚ ਅੰਮ੍ਰਿਤਸਰ ਪੁਲਿਸ ਨੇ ਮਜੀਠੀਆ ਅਤੇ ਉਸ ਦੇ ਸਮਰਥਕਾਂ ਖਿਲਾਫ਼ ਨਵੀਂ FIR ਦਰਜ ਕੀਤੀ ਹੈ।