Punjab
ਬਿਕਰਮ ਮਜੀਠੀਆ ਨੂੰ ਨਹੀਂ ਮਿਲੀ ਰਾਹਤ !
BIKRAM MAJITHIA : ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਰਾਹਤ ਨਹੀਂ ਮਿਲੀ ਹੈ। ਦੋ ਦਿਨ ਪਹਿਲਾਂ 6 ਜੁਲਾਈ ਨੂੰ ਵਿਜੀਲੈਂਸ ਨੇ ਉਨ੍ਹਾਂ ਨੂੰ ਮੋਹਾਲੀ ਅਦਾਲਤ ਵਿੱਚ ਪੇਸ਼ ਕੀਤਾ ਸੀ, ਜਿਥੇ ਉਨ੍ਹਾਂ ਦਾ 4 ਦਿਨਾਂ ਦਾ ਰਿਮਾਂਡ ਹੋਰ ਵਧਾਇਆ ਗਿਆ ਸੀ। ਮਜੀਠੀਆ 26 ਜੂਨ ਤੋਂ ਵਿਜੀਲੈਂਸ ਦੀ ਹਿਰਾਸਤ ਵਿੱਚ ਹਨ।
ਵਿਜੀਲੈਂਸ ਬਿਊਰੋ ਨੇ 25 ਜੂਨ ਨੂੰ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ਦਰਜ ਕੀਤਾ ਸੀ । ਇਸ ਤੋਂ ਬਾਅਦ ਸੂਬੇ ਵਿੱਚ 26 ਥਾਵਾਂ ‘ਤੇ ਮਜੀਠੀਆ ਨਾਲ ਸਬੰਧਤ ਥਾਵਾਂ ‘ਤੇ ਛਾਪੇਮਾਰੀ ਕੀਤੀ ਗਈ।
ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਅੱਜ ਹਾਈ ਕੋਰਟ ਤੋਂ ਰਾਹਤ ਨਹੀਂ ਮਿਲੀ। ਸਰਕਾਰੀ ਵਕੀਲ ਨੇ ਕਿਹਾ ਕਿ ਮਜੀਠੀਆ ਦੇ ਵਕੀਲਾਂ ਨੇ ਗ੍ਰਿਫ਼ਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਵਿੱਚ ਸੋਧ ਕਰਨ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ 3 ਹਫ਼ਤਿਆਂ ਦਾ ਸਮਾਂ ਮੰਗਿਆ ਸੀ।
ਹਾਈ ਕੋਰਟ ਨੇ ਇਸ ਅਪੀਲ ਨੂੰ ਸਵੀਕਾਰ ਕਰ ਲਿਆ ਹੈ। ਹੁਣ ਇਸ ਮਾਮਲੇ ਵਿੱਚ ਅਗਲੀ ਸੁਣਵਾਈ 29 ਜੁਲਾਈ ਨੂੰ ਹੋਵੇਗੀ। ਇਸ ਵੇਲੇ ਮਜੀਠੀਆ ਨਾਭਾ ਜੇਲ੍ਹ ਵਿੱਚ ਬੰਦ ਹਨ।
