Connect with us

Uncategorized

ਬਿਕਰਮ ਮਜੀਠੀਆ ਵਿਰੁੱਧ 140 ਪੰਨਿਆਂ ਦੀ ਚਾਰਜਸ਼ੀਟ ਮੋਹਾਲੀ ਕੋਰਟ ਵਿੱਚ ਦਾਇਰ

Published

on

PUNJAB NEWS : ਅਮਦਮ ਤੋ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫਤਾਰ ਬਿਕਰਮ ਮਜੀਠੀਆ ਨਾਲ ਜੁੜਾ ਵੱਡੀ ਖਬਰ। ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਮਜੀਠੀਆ ਵਿਰੁੱਧ 140 ਪੰਨਿਆਂ ਦੀ ਚਾਰਜਸ਼ੀਟ ਮੋਹਾਲੀ ਕੋਰਟ ਵਿੱਚ ਦਾਇਰ ਕੀਤੀ ਗਈ ਏ….ਵੱਡੇ-ਵੱਡੇ ਟਰੰਕਾਂ ‘ਚ ਬੰਦ ਮਜੀਠੀਆ ਦੀ ਚਾਰਜਸ਼ੀਟ। ਜਾਚ ਤੋਂ ਬਾਅਦ ਤਿਆਰ ਕੀਤੀ ਗਈ ਇਸ ਰਿਪੋਰਟ ਵਿੱਚ ਲਗਭਗ 45,000 ਪੰਨਿਆਂ ਦੇ ਦਸਤਾਵੇਜ਼ੀ ਸਬੂਤ ਸ਼ਾਮਲ ਹਨ ਅਤੇ ਲਗਭਗ 400 ਬੈਂਕ ਖਾਤਿਆਂ ਦੀ ਜਾਂਚ ਕੀਤੀ ਗਈ ਹੈ। ਰਿਪੋਰਟ ਵਿੱਚ 200 ਤੋਂ ਵੱਧ ਗਵਾਹਾਂ ਦੇ ਬਿਆਨ ਸ਼ਾਮਲ ਕੀਤੇ ਗਏ ਹਨ।

ਇਸ ਜਾਂਚ ਦੌਰਾਨ ਦੇਸ਼ ਦੇ ਕਈ ਰਾਜਾਂ ਵਿੱਚ 15 ਥਾਵਾਂ ‘ਤੇ ਛਾਪੇਮਾਰੀ ਕੀਤੀ ਗਈ, ਜਿਸ ਵਿੱਚ ਮਜੀਠੀਆ ਨਾਲ ਸਬੰਧਤ 30 ਅਚੱਲ ਜਾਇਦਾਦਾਂ, 10 ਵਾਹਨ ਅਤੇ 15 ਕੰਪਨੀਆਂ ਜਾਂ ਫਰਮਾਂ ਮਿਲੀਆਂ, ਜੋ ਕਿ ਉਨ੍ਹਾਂ ਦੇ ਮੰਤਰੀ ਕਾਰਜਕਾਲ ਦੌਰਾਨ ਹਾਸਲ ਕੀਤੀ। ਗੈਰ-ਕਾਨੂੰਨੀ ਜਾਇਦਾਦ ਨਾਲ ਸਬੰਧਤ ਹਨ। ਚਾਰਜਸ਼ੀਟ ਵਿੱਚ ਕਿਹਾ ਗਿਆ ਹੈ ਕਿ ਬਿਕਰਮ ਸਿੰਘ ਮਜੀਠੀਆ ਨੇ ਜਾਂਚ ਦੌਰਾਨ ਆਪਣੀ ਆਮਦਨ ਤੋਂ ਵੱਧ 1200% ਜਾਇਦਾਦ ਹਾਸਲ ਕੀਤੀ, ਜਿਸਦੀ ਕੁੱਲ ਕੀਮਤ 700 ਕਰੋੜ ਰੁਪਏ ਹੈ। ਇਹ ਪੂਰਾ ਮਾਮਲਾ ਸਬੂਤਾਂ ਸਮੇਤ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ।

Continue Reading