Connect with us

Punjab

ਬਿਕਰਮ ਸਿੰਘ ਮਜੀਠੀਆ ਨੇ ਨਿਭਾਈ ਬਾਥਰੂਮ ਸਾਫ਼ ਕਰਨ ਦੀ ਸੇਵਾ

Published

on

ਬੀਤੇ ਦਿਨੀਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਕਾਲੀ ਆਗੂਆਂ ਦੀ ਪੇਸ਼ੀ ਦੌਰਾਨ ਸਿੰਘ ਸਾਹਿਬਾਨ ਵੱਲੋਂ ਲਗਾਈ ਗਈ ਧਾਰਮਿਕ ਸਜ਼ਾ ਮੁਤਾਬਕ ਸੁਖਬੀਰ ਸਿੰਘ ਦੇ ਨਾਲ ਨਾਲ ਅੱਜ ਸਾਰੇ ਹੋਰ ਆਗੂ ਸ੍ਰੀ ਦਰਬਾਰ ਸਾਹਿਬ ਵਿਖੇ ਪਹੁੰਚ ਚੁੱਕੇ ਹਨ। ਇਸ ਦੌਰਾਨ ਅਕਾਲੀ ਦਲ ਦੇ ਆਗੂ ਆਪੋ-ਆਪਣੀ ਸਜ਼ਾ ਭੁਗਤ ਰਹੇ ਹਨ। ਇਸ ਮੌਕੇ ਅਕਾਲੀ ਆਗੂਆਂ ਨੇ ਪਖਾਨੇ ਸਾਫ਼ ਕੀਤੇ ਅਤੇ ਇਸ ਤੋਂ ਪਹਿਲਾਂ ਬਰਤਨ ਸਾਫ਼ ਵੀ ਕੀਤੇ ਗਏ।

ਦੱਸ ਦੇਈਏ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ਮੁਤਾਬਕ ਬੀਬੀ ਜਗੀਰ ਕੌਰ, ਪ੍ਰੇਮ ਸਿੰਘ ਚੰਦੂਮਾਜਰਾ, ਬਿਕਰਮ ਸਿੰਘ ਮਜੀਠੀਆ, ਸੁਰਜੀਤ ਸਿੰਘ, ਮਹੇਸ਼ਇੰਦਰ ਸਿੰਘ, ਸਰਬਜੀਤ ਸਿੰਘ, ਸੋਹਣ ਸਿੰਘ ਠੰਡਲ, ਚਰਨਜੀਤ ਸਿੰਘ ਅਤੇ ਆਦੇਸ਼ ਪ੍ਰਤਾਪ ਸਿੰਘ, 3 ਦਸੰਬਰ ਯਾਨੀ ਅੱਜ ਤੋਂ 12 ਤੋਂ ਇੱਕ ਵਜੇ ਤੱਕ ਦਰਬਾਰ ਸਾਹਿਬ ਦੇ ਪ੍ਰਤੱਖ ਅਧੀਨ ਪਖਾਨਿਆਂ ਦੀ ਸਫ਼ਾਈ ਕਰਨਗੇ। ਇਨ੍ਹਾਂ ਦੀ ਹਾਜ਼ਰੀ ਦੀ ਤਸਦੀਕ ਕੀਤੀ ਜਾਵੇਗੀ।