National
ਬੈਂਗਲੁਰੂ ਤੋਂ ਕੋਚੀ ਜਾਣ ਵਾਲੇ ਏਅਰ ਇੰਡੀਆ ਐਕਸਪ੍ਰੈਸ ਜਹਾਜ਼ ਦੇ ਇੰਜਣ ਨੂੰ ਲੱਗੀ ਅੱਗ
ਬੈਂਗਲੁਰੂ ਵਿੱਚ ਏਅਰ ਇੰਡੀਆ ਫਲਾਈਟ ਦੀ ਐਮਰਜੈਂਸੀ ਲੈਂਡਿੰਗ ਬੈਂਗਲੁਰੂ ਇੰਟਰਨੈਸ਼ਨਲ ਏਅਰਪੋਰਟ ਲਿਮਟਿਡ ਨੇ ਐਤਵਾਰ ਨੂੰ ਕਿਹਾ ਕਿ
ਬੈਂਗਲੁਰੂ ਤੋਂ ਕੋਚੀ ਜਾਣ ਵਾਲੀ ਏਅਰ ਇੰਡੀਆ ਐਕਸਪ੍ਰੈਸ ਦੀ ਉਡਾਣ ਦੇ ਇੰਜਣ ਵਿੱਚ ਅੱਗ ਲੱਗ ਗਈ ਸੀ| ਕੁੱਝ ਦੇਰ ਬਾਅਦ ਇੰਜਣ ‘ਚ ਜ਼ਿਆਦਾ ਹੀ ਅੱਗ ਸੀ| ਅੱਗ ਲੱਗਣ ਨਾਲ ਯਾਤਰੀਆਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਸੀ ।
ਬੈਂਗਲੁਰੂ ਤੋਂ ਕੋਚੀ ਜਾਣ ਵਾਲੀ ਏਅਰ ਇੰਡੀਆ ਐਕਸਪ੍ਰੈਸ ਦੀ ਉਡਾਣ ਦੇ ਇੰਜਣ ਵਿੱਚ ਅੱਗ ਲੱਗਣ ਤੋਂ ਬਾਅਦ ਬੈਂਗਲੁਰੂ ਵਿੱਚ ਐਮਰਜੈਂਸੀ ਲੈਂਡਿੰਗ ਕੀਤੀ ਗਈ। ਏਅਰ ਇੰਡੀਆ ਐਕਸਪ੍ਰੈਸ ਨੇ ਇੱਕ ਬਿਆਨ ਵਿੱਚ ਕਿਹਾ ਕਿ ਸਾਰੇ ਯਾਤਰੀਆਂ ਅਤੇ ਚਾਲਕ ਦਲ ਨੂੰ ਬਾਹਰ ਕੱਢ ਲਿਆ ਗਿਆ ਹੈ ਅਤੇ ਕੋਈ ਜ਼ਖਮੀ ਨਹੀਂ ਹੋਇਆ ਹੈ।
ਜਹਾਜ਼ ਵਿੱਚ ਕਿੰਨੇ ਲੋਕ ਸਵਾਰ ਸਨ….
ਜਾਣਕਾਰੀ ਮੁਤਾਬਕ ਦੱਸਿਆ ਕਿ ਪੂਰੇ ਪੈਮਾਨੇ ‘ਤੇ ਐਮਰਜੈਂਸੀ ਘੋਸ਼ਿਤ ਕੀਤੀ ਗਈ ਅਤੇ ਅੱਗ ‘ਤੇ ਤੁਰੰਤ ਕਾਬੂ ਪਾ ਲਿਆ ਗਿਆ। ਸਾਰੇ 179 ਯਾਤਰੀਆਂ ਅਤੇ ਚਾਲਕ ਦਲ ਦੇ ਛੇ ਮੈਂਬਰਾਂ ਨੂੰ ਜਹਾਜ਼ ਤੋਂ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਏਅਰ ਇੰਡੀਆ ਐਕਸਪ੍ਰੈਸ ਦੇ ਬੁਲਾਰੇ ਨੇ ਕਿਹਾ, “ਅੱਗ ਲੱਗਣ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਰੈਗੂਲੇਟਰਾਂ ਨਾਲ ਪੂਰੀ ਜਾਂਚ ਕੀਤੀ ਜਾਵੇਗੀ