Punjab
ਬੰਦੀ ਛੋੜ ਦਿਵਸ ਦੀਆਂ CM ਮਾਨ ਨੇ ਦਿੱਤੀਆਂ ਵਧਾਈਆਂ
PUNJAB : ਅੱਜ ਪੰਜਾਬ ਭਰ ‘ਚ ਬੰਦੀ ਛੋੜ ਦਿਵਸ ਮਨਾਇਆ ਜਾ ਰਿਹਾ ਹੈ। ਸ੍ਰੀ ਦਰਬਾਰ ਸਾਹਿਬ ਸੰਗਤਾਂ ਦੀਆਂ ਰੌਣਕਾਂ ਲੱਗੀਆਂ ਹੋਈਆਂ ਹਨ। ਪੰਜਾਬ ‘ਚ ਅੱਜ ਦੀਵਾਲੀ ਵੀ ਮਨਾਈ ਜਾ ਰਹੀ ਹੈ। ਬਜ਼ਾਰ ‘ਚ ਰੌਣਕਾਂ ਲੱਗੀਆਂ ਹੋਈਆਂ ਹਨ। ਬੰਦੀ ਛੋੜ ਦਿਵਸ ਦੀਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਧਾਈਆਂ ਦਿੱਤੀਆਂ ਹਨ।
ਮੁੱਖ ਮੰਤਰੀ ਮਾਨ ਨੇ ਦਿੱਤੀ ਵਧਾਈ
ਸਮੂਹ ਸੰਗਤਾਂ ਨੂੰ ਲੱਖ ਲੱਖ ਵਧਾਈਆਂ। ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਗਵਾਲੀਅਰ ਦੇ ਕਿਲ੍ਹੇ ਵਿੱਚੋਂ ਰਿਹਾਅ ਹੋ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪਹੁੰਚਣ ਦੀ ਯਾਦ ਵਿੱਚ ਮਨਾਇਆ ਜਾਂਦਾ ਇਹ ਦਿਹਾੜਾ ਮਾਨਵਤਾ ਦੇ ਹੱਕ ‘ਚ ਆਵਾਜ਼ ਬੁਲੰਦ ਕਰਨ ਦੀ ਪ੍ਰੇਰਣਾ ਦਿੰਦਾ ਹੈ।

