Connect with us

Uncategorized

ਬੱਬੂ ਮਾਨ ਅਤੇ ਗਿੱਪੀ ਗਰੇਵਾਲ ਨੂੰ ਛੱਡ ਕੇ ਕਈ ਗਾਇਕਾਂ ਅਤੇ ਅਦਾਕਾਰਾਂ ਦੀ ਸੁਰੱਖਿਆ ਵਿੱਚ ਕਟੌਤੀ

Published

on

ਜਲੰਧਰ – ਪੰਜਾਬ ਪੁਲਸ ਨੇ ਗਿੱਪੀ ਗਰੇਵਾਲ ਅਤੇ ਬੱਬੂ ਮਾਨ ਨੂੰ ਛੱਡ ਕੇ ਸੂਬੇ ਦੇ ਸਾਰੇ ਗਾਇਕਾਂ ਤੋਂ ਸੁਰੱਖਿਆ ਵਾਪਸ ਲੈ ਲਈ ਹੈ। ਪੁਲਸ ਦੇ ਸੁਰੱਖਿਆ ਵਿੰਗ ਨੇ ਵੀਰਵਾਰ ਨੂੰ ਡੀ.ਜੀ.ਪੀ. ਗੌਰਵ ਯਾਦਵ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ‘ਚ ਪੇਸ਼ਕਾਰੀ ਦਿੱਤੀ। ਉਸ ਦੇ ਆਧਾਰ ‘ਤੇ ਪੰਜਾਬ ਪੁਲਸ ਨੇ ਇਹ ਕਦਮ ਚੁੱਕਿਆ ਹੈ।ਇਹ ਵੀ ਫ਼ੈਸਲਾ ਕੀਤਾ ਗਿਆ ਹੈ ਕਿ ਸਿਰਫ਼ ਉਨ੍ਹਾਂ ਨੂੰ ਸੁਰੱਖਿਆ ਦਿੱਤੀ ਜਾਵੇਗੀ, ਜਿਨ੍ਹਾਂ ਨੂੰ ਕਿਸੇ ਗੈਂਗਸਟਰ ਤੋਂ ਖ਼ਤਰਾ ਹੈ।

ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਆਪਣੇ ਇਕ ਇੰਟਰਵਿਊ ‘ਚ ਕਿਹਾ ਸੀ ਕਿ ਪੰਜਾਬ ਪੁਲਿਸ ਵਲੋਂ ਸੁਰੱਖਿਆ ਹਟਾਏ ਜਾਣ ਤੋਂ ਬਾਅਦ ਹੀ ਅਸੀਂ ਗਾਇਕਾਂ ਅਤੇ ਅਦਾਕਾਰਾਂ ਨੂੰ ਦੇਖਾਂਗੇ।ਸੁਰੱਖਿਆ ਘਟਾ ਕੇ ਇਸ ਦੀ ਜਾਣਕਾਰੀ ਜਨਤਕ ਕਰਨ ਤੋਂ ਬਾਅਦ ਸਿੱਧੂ ਮੂਸੇਵਾਲਾ ਦਾ ਵੀ ਕਤਲ ਕਰ ਦਿੱਤਾ ਗਿਆ ਸੀ। ਪੁਲਸ ਅਨੁਸਾਰ ਤਨਖ਼ਾਹ ਵਾਲੀ ਸੁਰੱਖਿਆ ਲਈ ਲੋੜੀਂਦੇ ਸੁਰੱਖਿਆ ਮੁਲਾਜ਼ਮਾਂ ਦੀ ਗਿਣਤੀ ਦੇ ਹਿਸਾਬ ਨਾਲ ਉਨ੍ਹਾਂ ਦੀ ਛੇ ਮਹੀਨਿਆਂ ਦੀ ਤਨਖਾਹ ਸਰਕਾਰ ਕੋਲ ਐਡਵਾਂਸ ‘ਚ ਜਮ੍ਹਾਂ ਕਰਵਾਉਣੀ ਪਵੇਗੀ। ਉਸ ਨੂੰ ਆਪਣੀ ਆਈ.ਟੀ. ਰਿਟਰਨ ਦੇ ਦਸਤਾਵੇਜ਼ ਵੀ ਪ੍ਰਦਾਨ ਕਰਨੇ ਹੋਣਗੇ। ਉਨ੍ਹਾਂ ਦੀ ਤਸਦੀਕ ਤੋਂ ਬਾਅਦ ਹੀ  ਪੇਡ ਸੁਰੱਖਿਆ ਪ੍ਰਦਾਨ ਕਰਨ ਦਾ ਫੈਸਲਾ ਲਿਆ ਜਾਵੇਗਾ।

ਪੰਜਾਬ ਪੁਲਸ ਨੇ ਸਪੱਸ਼ਟ ਕੀਤਾ ਹੈ ਕਿ ਜੇਕਰ ਕਿਸੇ ਵੀ ਕਲਾਕਾਰ ਨੂੰ ਕਿਸੇ ਕਾਰਨ ਸੁਰੱਖਿਆ ਦੀ ਲੋੜ ਹੈ ਤਾਂ ਉਹ ਪੁਲਸ ਮੁਲਾਜ਼ਮਾਂ ਦਾ ਖਰਚਾ ਅਦਾ ਕਰਕੇ ਸੁਰੱਖਿਆ ਪ੍ਰਾਪਤ ਕਰ ਸਕਦਾ ਹੈ। ਜੇਕਰ ਕੋਈ ਕਲਾਕਾਰ ਸੁਰੱਖਿਆ ਲਈ ਅਰਜ਼ੀ ਦਿੰਦਾ ਹੈ ਤਾਂ ਉਸ ਦੀ ਪੂਰੀ ਰਿਪੋਰਟ ਖੁਫੀਆ ਏਜੰਸੀਆਂ ਵੱਲੋਂ ਤਿਆਰ ਕੀਤੀ ਜਾਵੇਗੀ। ਜੇਕਰ ਉਹ ਮਾਪਦੰਡਾਂ ‘ਤੇ ਖਰਾ ਉਤਰਦਾ ਹੈ ਤਾਂ ਹੀ ਮੁਫ਼ਤ ਸੁਰੱਖਿਆ ਪ੍ਰਦਾਨ ਕੀਤੀ ਜਾਵੇਗੀ।

Continue Reading