Connect with us

National

ਬੱਸ ਅਤੇ ਲਾਰੀ ਦੀ ਟੱਕਰ ‘ਚ 2 ਦੀ ਮੌਤ, 10 ਤੋਂ ਵੱਧ ਜ਼ਖਮੀ

Published

on

ACCIDENT: ਤ੍ਰਿਚੀ-ਚੇਨਈ ਰਾਸ਼ਟਰੀ ਰਾਜਮਾਰਗ ‘ਤੇ ਮੰਗਲਵਾਰ (2 april ) ਯਾਨੀ ਅੱਜ ਸਵੇਰੇ ਇਕ ਬੱਸ ਅਤੇ ਇਕ ਲਾਰੀ ਦੀ ਟੱਕਰ ਹੋ ਗਈ। ਇਸ ਦੌਰਾਨ ਹਾਦਸੇ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਦਸ ਤੋਂ ਵੱਧ ਲੋਕ ਜ਼ਖ਼ਮੀ ਹੋ ਗਏ। ਤ੍ਰਿਚੀ ਸਿਟੀ ਪੁਲਿਸ ਮੁਤਾਬਕ ਜ਼ਖਮੀਆਂ ਨੂੰ ਇਲਾਜ ਲਈ ਤ੍ਰਿਚੀ ਦੇ ਸਰਕਾਰੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ‘ਤੇ ਫਿਲਹਾਲ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ। ਮਾਮਲੇ ‘ਚ ਹੋਰ ਜਾਣਕਾਰੀ ਦੀ ਉਡੀਕ ਹੈ|