India
ਭਾਰਤੀ ਕ੍ਰਿਕਟ ਟੀਮ ‘ਤੇ ਹੋਵੇਗੀ ਪੈਸਿਆਂ ਦੀ ਬਾਰਿਸ਼ !

ਭਾਰਤੀ ਟੀਮ ਨੇ ਨਿਊਜ਼ੀਲੈਂਡ ਨੂੰ 4 ਵਿਕਟਾਂ ਨਾਲ ਹਰਾ ਕੇ ਚੈਂਪੀਅਨਜ਼ ਟਰਾਫੀ 2025 ਦਾ ਖਿਤਾਬ ਜਿੱਤ ਲਿਆ ਹੈ । ਇਸ ਜਿੱਤ ਤੋਂ ਬਾਅਦ ਭਾਰਤੀ ਕ੍ਰਿਕਟ ਟੀਮ ਲਈ ਇੱਕ ਵੱਡਾ ਐਲਾਨ ਹੋਇਆ ਹੈ , ਜੀ ਹਾਂ ਇਹ ਐਲਾਨ BCCI ਨੇ ਰੋਹਿਤ ਸ਼ਰਮਾ ਦੀ ਅਗਵਾਈ ਹੇਠ ਭਾਰਤੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਪੂਰੇ ਟੂਰਨਾਮੈਂਟ ਵਿੱਚ ਇੱਕ ਵੀ ਮੈਚ ਹਾਰੇ ਬਿਨਾਂ ਖਿਤਾਬ ਜਿੱਤਿਆ। ਵਿਰਾਟ ਕੋਹਲੀ, ਸ਼੍ਰੇਅਸ ਅਈਅਰ, ਕੁਲਦੀਪ ਯਾਦਵ ਅਤੇ ਵਰੁਣ ਚੱਕਰਵਰਤੀ ਭਾਰਤ ਲਈ ਸਭ ਤੋਂ ਵੱਡੇ ਹੀਰੋ ਸਾਬਤ ਹੋਏ ਅਤੇ ਇਨ੍ਹਾਂ ਖਿਡਾਰੀਆਂ ਨੇ ਖਿਤਾਬ ਜਿੱਤਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਹੁਣ ਬੀਸੀਸੀਆਈ ਨੇ ਚੈਂਪੀਅਨਜ਼ ਟਰਾਫੀ 2025 ਦਾ ਖਿਤਾਬ ਜਿੱਤਣ ਵਾਲੀ ਭਾਰਤੀ ਟੀਮ ਲਈ ਖਜ਼ਾਨਾ ਖੋਲ੍ਹਿਆ ਹੈ।
58 ਕਰੋੜ ਰੁਪਏ ਦਾ ਹੋਇਆ ਐਲਾਨ
ਭਾਰਤੀ ਕ੍ਰਿਕਟ ਕੰਟਰੋਲ ਬੋਰਡ ਨੇ ਚੈਂਪੀਅਨਜ਼ ਟਰਾਫੀ 2025 ਵਿੱਚ ਚੈਂਪੀਅਨ ਬਣਨ ਲਈ ਭਾਰਤੀ ਟੀਮ ਨੂੰ 58 ਕਰੋੜ ਰੁਪਏ ਦੇ ਨਕਦ ਇਨਾਮ ਦਾ ਐਲਾਨ ਕੀਤਾ ਹੈ। ਇਹ ਇਨਾਮੀ ਰਾਸ਼ੀ ਖਿਡਾਰੀਆਂ, ਕੋਚਿੰਗ ਅਤੇ ਸਹਾਇਕ ਸਟਾਫ਼ ਅਤੇ ਚੋਣ ਕਮੇਟੀ ਦੇ ਮੈਂਬਰਾਂ ਦੇ ਸਨਮਾਨ ਲਈ ਐਲਾਨੀ ਗਈ ਹੈ। ਚੈਂਪੀਅਨਜ਼ ਟਰਾਫੀ 2025 ਲਈ ਭਾਰਤੀ ਟੀਮ ਦੇ ਕੋਚ ਗੌਤਮ ਗੰਭੀਰ ਸਨ।
ਭਾਰਤੀ ਟੀਮ ਨੇ 2025 ਦੀ ਚੈਂਪੀਅਨਜ਼ ਟਰਾਫੀ ਵਿੱਚ ਬਹੁਤ ਵਧੀਆ ਪ੍ਰਦਰਸ਼ਨ ਕੀਤਾ ਅਤੇ ਪੂਰੇ ਟੂਰਨਾਮੈਂਟ ਵਿੱਚ ਇੱਕ ਵੀ ਵਿਰੋਧੀ ਟੀਮ ਉਨ੍ਹਾਂ ਦੇ ਸਾਹਮਣੇ ਨਹੀਂ ਟਿਕ ਸਕੀ। ਭਾਰਤ ਨੇ ਫਾਈਨਲ ਸਮੇਤ ਕੁੱਲ ਪੰਜ ਮੈਚ ਜਿੱਤੇ। ਟੀਮ ਇੰਡੀਆ ਨੇ ਆਪਣੇ ਪਹਿਲੇ ਮੈਚ ਵਿੱਚ ਬੰਗਲਾਦੇਸ਼ ਨੂੰ 6 ਵਿਕਟਾਂ ਨਾਲ ਹਰਾਇਆ ਸੀ। ਇਸ ਤੋਂ ਬਾਅਦ ਭਾਰਤ ਨੇ ਆਪਣੇ ਕੱਟੜ ਵਿਰੋਧੀ ਪਾਕਿਸਤਾਨ ਨੂੰ 6 ਵਿਕਟਾਂ ਨਾਲ ਹਰਾਇਆ। ਇਸ ਤੋਂ ਬਾਅਦ ਨਿਊਜ਼ੀਲੈਂਡ ਹਾਰ ਗਿਆ। ਭਾਰਤ ਨੇ ਗਰੁੱਪ ਪੜਾਅ ਵਿੱਚ ਲਗਾਤਾਰ ਤਿੰਨ ਮੈਚ ਜਿੱਤ ਕੇ ਸੈਮੀਫਾਈਨਲ ਵਿੱਚ ਜਗ੍ਹਾ ਬਣਾਈ ਸੀ। ਇਸ ਤੋਂ ਬਾਅਦ ਭਾਰਤ ਨੇ ਸੈਮੀਫਾਈਨਲ ਵਿੱਚ ਆਸਟ੍ਰੇਲੀਆ ਨੂੰ ਹਰਾ ਕੇ ਫਾਈਨਲ ਵਿੱਚ ਨਿਊਜ਼ੀਲੈਂਡ ਨੂੰ ਹਰਾ ਕੇ ਚੈਂਪੀਅਨ ਬਣਿਆ।