Uncategorized
ਭਾਰਤੀ ਪਹਿਲਵਾਨ ਵਿਨੇਸ਼ ਫੋਗਾਟ ਨੇ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ

ਭਾਰਤੀ ਪਹਿਲਵਾਨ ਵਿਨੇਸ਼ ਫੋਗਾਟ ਨੇ ਸ਼ੁੱਕਰਵਾਰ ਦੀ ਸਵੇਰ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ।
ਪੈਰਿਸ ਓਲੰਪਿਕ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੀ ਸਟਾਰ ਭਾਰਤੀ ਮਹਿਲਾ ਪਹਿਲਵਾਨ ਵਿਨੇਸ਼ ਫੋਗਾਟ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈ ਅਤੇ ਗੁਰੂ ਦਾ ਸ਼ੁਕਰਾਨਾ ਕੀਤਾ। ਇਸ ਮੌਕੇ ਵਿਨੇਸ਼ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਗੁਰਬਾਣੀ ਕੀਰਤਨ ਕਰਦੇ ਹੋਏ ਖੁਸ਼ਹਾਲੀ ਲਈ ਅਰਦਾਸ ਕੀਤੀ | ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀਆਂ ਨੇ ਵਿਨੇਸ਼ ਫੋਗਾਟ ਦਾ ਸਨਮਾਨ ਕੀਤਾ। ਇਸ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵੀ ਹਾਜ਼ਰ ਸਨ।
ਵਿਨੇਸ਼ ਫੋਗਾਟ ਨੇ ਕੀ ਕੁੱਝ ਕਿਹਾ….
ਗੱਲਬਾਤ ਕਰਦਿਆਂ ਹੋਇਆ ਵਿਨੇਸ਼ ਫੋਗਾਟ ਨੇ ਕਿਹਾ ਕਿ 30 ਸਾਲਾ ਪਹਿਲਵਾਨ ਵਿਨੇਸ਼ ਫੋਗਾਟ ਨੇ ਕਿਹਾ ਕਿ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਜਾ ਕੇ ਮੱਥਾ ਟੇਕਣਾ ਉਸ ਦਾ ਸੁਪਨਾ ਸੀ ਅਤੇ ਅੱਜ ਇਹ ਸੁਪਨਾ ਪੂਰਾ ਹੋ ਗਿਆ ਹੈ। ਕਿਹਾ ਕਿ ਮੈਨੂੰ ਇੱਥੇ ਆ ਕੇ ਚੰਗਾ ਲੱਗਦਾ ਹੈ, ਮੈਂ ਚਾਹੁੰਦੀ ਹਾਂ ਕਿ ਰੱਬ ਮੈਨੂੰ ਇੱਥੇ ਬੁਲਾਵੇ। ਵਿਨੇਸ਼ ਨੇ ਕਿਹਾ ਕਿ ਉਨ੍ਹਾਂ ਦੀ ਇੱਕੋ ਦੁਆ ਹੈ ਕਿ ਦੇਸ਼ ਤਰੱਕੀ ਦੀ ਰਾਹ ‘ਤੇ ਅੱਗੇ ਵਧੇ। ਪ੍ਰਮਾਤਮਾ ਉਨ੍ਹਾਂ ਨੂੰ ਵੀ ਤਾਕਤ ਦੇਵੇ ਤਾਂ ਜੋ ਉਹ ਮਜ਼ਬੂਤ ਰਹਿਣ।