Connect with us

India

ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਸ਼ਾਨਦਾਰ ਜਿੱਤ

Published

on

ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਸ਼ਾਨਦਾਰ ਜਿੱਤ ਹੋਈ ਹੈ। ICC Women’s World Cup 2025 ਦੇ ਸੈਮੀਫਾਈਨਲ ਚ ਆਸਟ੍ਰੇਲੀਆ ਨੂੰ ਹਰਾ ਕੇ ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਜਿੱਤ ਹਾਸਿਲ ਕੀਤੀ ਹੈ। ਇਹ ਜਿੱਤ 5 ਵਿਕਟਾਂ ਨਾਲ ਹਰਾ ਕੇ ਹੋਈ ਹੈ।

ਭਾਰਤ ਨੇ ਸੈਮੀਫਾਈਨਲ ‘ਚ ਆਸਟ੍ਰੇਲੀਆ ਨੂੰ 5 ਵਿਕਟਾਂ ਨਾਲ ਹਰਾ ਕੇ ICC ਮਹਿਲਾ ਵਿਸ਼ਵ ਕੱਪ 2025 ਦੇ ਫਾਈਨਲ ਵਿੱਚ ਐਂਟਰੀ ਲੈ ਲਈ ਹੈ ਭਾਰਤ ਹੁਣ ਆਪਣਾ ਤੀਜਾ ਇੱਕ ਰੋਜ਼ਾ ਵਿਸ਼ਵ ਕੱਪ ਫਾਈਨਲ ਖੇਡੇਗਾ, ਜਿੱਥੇ ਮਹਿਲਾ ਵਿਸ਼ਵ ਕੱਪ ਫਾਈਨਲ 2 ਨਵੰਬਰ ਨੂੰ ਦੱਖਣੀ ਅਫਰੀਕਾ ਅਤੇ ਭਾਰਤ ਵਿਚਕਾਰ ਖੇਡਿਆ ਜਾਵੇਗਾ। ਨਵੀਂ ਮੁੰਬਈ ਦੇ ਡੀ.ਵਾਈ. ਪਾਟਿਲ ਕ੍ਰਿਕਟ ਸਟੇਡੀਅਮ ਵਿੱਚ ਖੇਡੇ ਗਏ ਇਸ ਮੈਚ ਵਿੱਚ ਆਸਟ੍ਰੇਲੀਆ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। 339 ਦੌੜਾਂ ਦੇ ਟੀਚੇ ਦਾ ਪਿੱਛਾ ਕਰਦੇ ਹੋਏ ਭਾਰਤ ਨੇ 48.3 ਓਵਰਾਂ ਵਿੱਚ 5 ਵਿਕਟਾਂ ਦੇ ਨੁਕਸਾਨ ‘ਤੇ 341 ਦੌੜਾਂ ਬਣਾਈਆਂ ਅਤੇ ਮੈਚ ਜਿੱਤ ਲਿਆ। ਭਾਰਤ ਦੀ ਜਿੱਤ ਦੀ ਸਟਾਰ ਜੇਮੀਮਾ ਰੌਡਰਿਗਜ਼ ਸੀ, ਜਿਨ੍ਹਾਂ ਨੇ 127 ਦੌੜਾਂ ਦੀ ਅਜੇਤੂ ਪਾਰੀ ਖੇਡੀ।