Connect with us

National

ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਮੁਕਾਬਲਾ, ਸ਼ਾਮ 7 ਵਜੇ ਖੇਡਿਆ ਜਾਵੇਗਾ ਮੈਚ

Published

on

INDIA VS BANGLADESH : ਅੱਜ ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਮੁਕਾਬਲਾ ਹੋਵੇਗਾ। ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਤਿੰਨ ਮੈਚਾਂ ਦੀ ਟੀ-20 ਸੀਰੀਜ਼ ਦਾ ਦੂਜਾ ਮੈਚ ਬੁੱਧਵਾਰ ਸ਼ਾਮ ਨੂੰ ਦਿੱਲੀ ਦੇ ਅਰੁਣ ਜੇਤਲੀ ਸਟੇਡੀਅਮ ‘ਚ ਖੇਡਿਆ ਜਾਵੇਗਾ। ਮੈਚ 7 ਵਜੇ ਸ਼ੁਰੂ ਹੋਵੇਗਾ ਪਰ ਦਰਸ਼ਕਾਂ ਦੀ ਭੀੜ ਸ਼ਾਮ 5 ਵਜੇ ਤੋਂ ਹੀ ਸਟੇਡੀਅਮ ‘ਚ ਪੁੱਜਣੀ ਸ਼ੁਰੂ ਹੋ ਜਾਵੇਗੀ। ਕਿਉਂਕਿ ਅੱਜ ਕੰਮਕਾਜੀ ਦਿਨ ਵੀ ਹੈ, ਇਸ ਲਈ ਮੈਚ ਕਾਰਨ ਸ਼ਾਮ ਦੇ ਪੀਕ ਸਮੇਂ ਦੌਰਾਨ ਸਟੇਡੀਅਮ ਦੇ ਆਲੇ-ਦੁਆਲੇ ਦੇ ਖੇਤਰਾਂ ਵਿੱਚ ਆਵਾਜਾਈ ਦੀ ਭੀੜ ਵਧਣ ਦੀ ਸੰਭਾਵਨਾ ਹੈ। ਸਟੇਡੀਅਮ ਦੇ ਆਲੇ-ਦੁਆਲੇ ਮੈਟਰੋ ਸਟੇਸ਼ਨਾਂ ‘ਤੇ ਵੀ ਭੀੜ ਹੋਵੇਗੀ, ਜਿਸ ਕਾਰਨ ਰੋਜ਼ਾਨਾ ਮੈਟਰੋ ਯਾਤਰੀਆਂ ਨੂੰ ਵੀ ਕੁਝ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਭਾਰਤ ਅਤੇ ਬੰਗਲਾਦੇਸ਼ ਵਿਚਾਲੇ 3 ਮੈਚਾਂ ਦੀ ਟੀ-20 ਸੀਰੀਜ਼ ਦਾ ਦੂਜਾ ਮੈਚ ਬੁੱਧਵਾਰ (9 ਅਕਤੂਬਰ) ਨੂੰ ਦਿੱਲੀ ਦੇ ਅਰੁਣ ਜੇਤਲੀ ਸਟੇਡੀਅਮ ‘ਚ ਖੇਡਿਆ ਜਾਵੇਗਾ। ਗਵਾਲੀਅਰ ਵਿੱਚ ਖੇਡੇ ਗਏ ਪਹਿਲੇ ਮੈਚ ਵਿੱਚ ਭਾਰਤੀ ਟੀਮ ਨੇ 7 ਵਿਕਟਾਂ ਨਾਲ ਜਿੱਤ ਦਰਜ ਕੀਤੀ ਸੀ। ਮਯੰਕ ਯਾਦਵ ਅਤੇ ਨਿਤੀਸ਼ ਕੁਮਾਰ ਰੈੱਡੀ ਨੇ ਪਹਿਲੇ ਮੈਚ ਵਿੱਚ ਡੈਬਿਊ ਕੀਤਾ। ਮਯੰਕ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਉਸ ਦਾ ਘਰੇਲੂ ਮੈਦਾਨ ਦਿੱਲੀ ਹੈ।

ਮੈਚ ਕਦੋਂ ਅਤੇ ਕਿੱਥੇ ਖੇਡਿਆ ਜਾਵੇਗਾ….

ਅੱਜ ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਮੁਕਾਬਲਾ ਹੋਵੇਗਾ । ਇਹ ਮੁਕਾਬਲਾ ਸ਼ਾਮ 7 ਵਜੇ ਖੇਡਿਆ ਜਾਵੇਗਾ । ਤੁਸੀ ਇਹ ਮੈਚ ਦਿੱਲੀ ਦੇ ਅਰੁਣ ਜੇਤਲੀ ਸਟੇਡੀਅਮ ‘ਚ ਖੇਡਿਆ ਜਾਵੇਗਾ।