National
ਭਾਰਤ ਤੇ ਨਿਊਜ਼ੀਲੈਂਡ ਵਿਚਾਲੇ ਮੁਕਾਬਲਾ

ਚੈਂਪੀਅਨਜ਼ ਟਰਾਫੀ 2025 ਦੇ ਤਹਿਤ ਗਰੁੱਪ ਸਟੇਜ ਦਾ ਆਖਰੀ ਮੁਕਾਬਲਾ ਅੱਜ ਭਾਰਤ ਤੇ ਨਿਊਜ਼ੀਲੈਂਡ ਦਰਮਿਆਨ ਦੁਬਈ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ‘ਚ ਖੇਡਿਆ ਜਾਵੇਗਾ। ਦੋਵੇਂ ਟੀਮਾਂ ਪਹਿਲਾਂ ਹੀ ਸੈਮੀਫਾਈਨਲ ਵਿੱਚ ਆਪਣੀਆਂ ਥਾਂਵਾਂ ਪੱਕੀਆਂ ਕਰ ਚੁੱਕੀਆਂ ਹਨ ਪਰ ਇਹ ਮੈਚ ਗਰੁੱਪ ਏ ਵਿੱਚ ਸਿਖਰਲਾ ਸਥਾਨ ਤੈਅ ਕਰੇਗਾ, ਜੋ ਸੈਮੀਫਾਈਨਲ ਵਿੱਚ ਉਨ੍ਹਾਂ ਦੇ ਵਿਰੋਧੀ ਨੂੰ ਪ੍ਰਭਾਵਿਤ ਕਰੇਗਾ। ਮੰਨਿਆ ਜਾ ਰਿਹਾ ਹੈ ਕਿ ਰੋਹਿਤ ਸ਼ਰਮਾ ਉਕਤ ਮੈਚ ਨਹੀਂ ਖੇਡ ਸਕਣਗੇ। ਅਜਿਹੀ ਸਥਿਤੀ ਵਿੱਚ ਸ਼ੁਭਮਨ ਗਿੱਲ ਕਪਤਾਨੀ ਕਰਦੇ ਨਜ਼ਰ ਆਉਣਗੇ।
ਐਤਵਾਰ, 2 ਮਾਰਚ ਨੂੰ ਦੁਬਈ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ਵਿੱਚ ICC ਚੈਂਪੀਅਨਜ਼ ਟਰਾਫੀ 2025 ਦੇ ਆਪਣੇ ਆਖਰੀ ਲੀਗ ਮੈਚ ਵਿੱਚ ਨਿਊਜ਼ੀਲੈਂਡ ਨਾਲ ਭਿੜਨ ਲਈ ਤਿਆਰ ਹੈ।