Connect with us

Punjab

ਭਾਰਤ ਭੂਸ਼ਣ ਆਸ਼ੂ ਵੱਲੋਂ ਲਗਾਈ ਗਈ ਜ਼ਮਾਨਤ ਦੀ ਅਰਜੀ ਰੱਦ

Published

on

ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਅਦਾਲਤ ਤੋਂ ਝਟਕਾ ਲੱਗਿਆ ਹੈ | ਐਡੀਸ਼ਨਲ ਸੈਸ਼ਨ ਜੱਜ ਧਰਮਿੰਦਰ ਪਾਲ ਸਿੰਗਲਾ ਦੀ ਅਦਾਲਤ ਨੇ ਕਰੋੜਾਂ ਰੁਪਏ ਦੇ ਘਪਲੇ ਦੇ ਮਾਮਲੇ ’ਚ ਈ. ਡੀ. ਵੱਲੋਂ ਗ੍ਰਿਫ਼ਤਾਰ ਕੀਤੇ ਗਏ ਕਾਂਗਰਸ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਵੱਲੋਂ ਆਪਣੇ ਵਕੀਲ ਰਾਹੀਂ ਲਗਾਈ ਗਈ ਜ਼ਮਾਨਤ ਦੀ ਅਰਜੀ ਰੱਦ ਕਰ ਦਿੱਤੀ ਹੈ।

ਹੁਣ ਇਸ ਮਾਮਲੇ ’ਚ ਸਾਬਕਾ ਕਾਂਗਰਸੀ ਮੰਤਰੀ ਆਸ਼ੂ ਨੂੰ ਹਾਈ ਕੋਰਟ ਦਾ ਦਰਵਾਜ਼ਾ ਖੜਕਾਉਣਾ ਪਵੇਗਾ। ਭਾਰਤ ਭੂਸ਼ਣ ਆਸ਼ੂ ਨੂੰ ਇਸ ਮਾਮਲੇ ’ਚ ਈਡੀ ਨੇ 1 ਅਗਸਤ ਨੂੰ ਗ੍ਰਿਫ਼ਤਾਰ ਕੀਤਾ ਸੀ ਤੇ ਪੁੱਛਗਿੱਛ ਲਈ ਅਦਾਲਤ ਤੋਂ ਰਿਮਾਂਡ ਹਾਸਲ ਕੀਤਾ ਸੀ। ਰਿਮਾਂਡ ਖ਼ਤਮ ਹੋਣ ਤੋਂ ਬਾਅਦ ਉਹ 13 ਅਗਸਤ ਤੋਂ ਜੇਲ੍ਹ ’ਚ ਬੰਦ ਹੈ ਤੇ ਉਸ ਨੂੰ ਹਾਈ ਸਿਕਿਉਰਿਟੀ ਜੇਲ੍ਹ ਨਾਭਾ ’ਚ ਤਬਦੀਲ ਕੀਤਾ ਜਾ ਚੁੱਕਾ ਹੈ। ਇਹ ਮਾਮਲਾ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ ’ਚ ਹੋਏ ਟੈਂਡਰ ਘੁਟਾਲੇ ਨਾਲ ਜੁੜਿਆ ਹੈ, ਜਦੋਂ ਆਸ਼ੂ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲਿਆਂ ਦੇ ਮੰਤਰੀ ਸਨ। ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਇਸ ਮਾਮਲੇ ’ਚ ਆੜ੍ਹਤੀ ਤੇ ਸਾਬਕਾ ਕਾਂਗਰਸ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਕਰੀਬੀ ਸਹਿਯੋਗੀ ਰਾਜਦੀਪ ਨਾਗਰਾ ਨੂੰ ਵੀ 4 ਸਤੰਬਰ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ।