Uncategorized
ਮਨੀਸ਼ ਸਿਸੋਦੀਆਂ ਨੂੰ ਮਿਲੇ CM ਭਗਵੰਤ ਮਾਨ

PUNJAB CM BHAGWANT MANN : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਦਿੱਲੀ ਵਿੱਚ ਮਨੀਸ਼ ਸਿਸੋਦੀਆ ਨਾਲ ਮੁਲਾਕਾਤ ਕੀਤੀ। ਦੋਹਾਂ ਨੇਤਾਵਾਂ ਵਿਚਕਾਰ ਲੋਕ ਹਿੱਤ ਦੇ ਵੱਖ-ਵੱਖ ਮੁੱਦਿਆਂ ‘ਤੇ ਚਰਚਾ ਹੋਈ।
ਦਿੱਲੀ ਦੀ ਆਬਕਾਰੀ ਨੀਤੀ ‘ਚ ਕਥਿਤ ਘਪਲੇ ਦੇ ਮਾਮਲੇ ‘ਚ ਮਨੀਸ਼ ਸਿਸੋਦੀਆ 17 ਮਹੀਨਿਆਂ ਬਾਅਦ ਜੇਲ੍ਹ ਤੋਂ ਬਾਹਰ ਆਏ ਹਨ। ਦੋਵਾਂ ਆਗੂਆਂ ਵਿਚਾਲੇ ਹਰਿਆਣਾ ਚੋਣਾਂ ਨੂੰ ਲੈ ਕੇ ਵੀ ਗੱਲਬਾਤ ਹੋਈ।
ਇਹ ਮੁਲਾਕਾਤ ਸੀਐਮ ਮਾਨ ਦਿੱਲੀ ਸਥਿਤ ਉਨ੍ਹਾਂ ਦੀ ਰਿਹਾਇਸ਼ ‘ਤੇ ਕੀਤੀ ਹੈ। ਸੀਐਮ ਮਾਨ ਨੇ ਸਿਸੋਦੀਆ ਦੇ ਜੇਲ੍ਹ ਤੋਂ ਬਹਾਰ ਆਉਣ ਤੋਂ ਬਾਅਦ ਪਹਿਲੀ ਮੁਲਾਕਾਤ ਕੀਤੀ ਹੈ। ਦੱਸ ਦੇਈਏ ਕਿ ਆਪ ਦੇ ਸੀਨੀਅਰ ਨੇਤਾ ਅਤੇ ਦਿੱਲੀ ਦੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ 17 ਮਹੀਨੇ ਬਾਅਦ ਜੇਲ੍ਹ ਤੋਂ ਬਾਹਰ ਆਏ ਹਨ।