Connect with us

National

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ ਰਾਹਤ, ਨਿਆਂਇਕ ਹਿਰਾਸਤ ‘ਚ ਫਿਰ ਤੋਂ ਹੋਇਆ ਵਾਧਾ

Published

on

MANISH SISODIA : ਡਿਪਟੀ ਸੀਐਮ ਮਨੀਸ਼ ਸਿਸੋਦੀਆ ਨੂੰਇੱਕ ਵਾਰ ਫਿਰ ਤੋਂ ਝਟਕਾ ਲੱਗਾ ਹੈ। ਦਿੱਲੀ ਦੀ ਰੌਜ਼ ਐਵੇਨਿਊ ਅਦਾਲਤ ਨੇ ਸ਼ਰਾਬ ਨੀਤੀ ਨਾਲ ਸਬੰਧਤ ਸੀਬੀਆਈ ਮਾਮਲੇ ਵਿੱਚ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 15 ਜੁਲਾਈ ਤੱਕ ਵਧਾ ਦਿੱਤੀ ਹੈ। ਰਾਉਸ ਐਵੇਨਿਊ ਕੋਰਟ ਨੇ ਇਸ ਤੋਂ ਪਹਿਲਾਂ ਸਿਸੋਦੀਆ ਦੀ ਹਿਰਾਸਤ 6 ਜੁਲਾਈ ਤੱਕ ਵਧਾ ਦਿੱਤੀ ਸੀ। ਅੱਜ ਉਨ੍ਹਾਂ ਦੀ ਹਿਰਾਸਤ ਖ਼ਤਮ ਹੋ ਰਹੀ ਸੀ ਪਰ ਅਦਾਲਤ ਵਿਚ ਪੇਸ਼ ਹੋਣ ਤੋਂ ਬਾਅਦ ਉਸ ਨੂੰ ਵਾਪਸ ਤਿਹਾੜ ਲਿਜਾਇਆ ਗਿਆ।

3 ਜੁਲਾਈ ਨੂੰ ਦਿੱਲੀ ਦੀ ਇੱਕ ਅਦਾਲਤ ਨੇ ਸ਼ਰਾਬ ਨੀਤੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਸਿਸੋਦੀਆ ਦੀ ਨਿਆਂਇਕ ਹਿਰਾਸਤ 15 ਜੁਲਾਈ ਤੱਕ ਵਧਾ ਦਿੱਤੀ ਸੀ। ਸੀਬੀਆਈ ਨੇ 26 ਫਰਵਰੀ 2023 ਨੂੰ ਸਿਸੋਦੀਆ ਨੂੰ ਗ੍ਰਿਫਤਾਰ ਕੀਤਾ ਸੀ। ਈਡੀ ਨੇ ਉਨ੍ਹਾਂ ਨੂੰ 9 ਮਾਰਚ 2023 ਨੂੰ ਨਿਆਂਇਕ ਹਿਰਾਸਤ ਦੌਰਾਨ ਗ੍ਰਿਫ਼ਤਾਰ ਕੀਤਾ ਸੀ। ਸਿਸੋਦੀਆ ਉਦੋਂ ਤੋਂ ਹੀ ਤਿਹਾੜ ਜੇਲ੍ਹ ਵਿੱਚ ਹਨ।

 

2023 ਤੋਂ ਹਨ ਜੇਲ੍ਹ ‘ਚ

ਪਿਛਲੇ ਸਾਲ 26 ਫਰਵਰੀ ਨੂੰ ਮਨੀਸ਼ ਸਿਸੋਦੀਆ ਨੂੰ ਸੀਬੀਆਈ ਨੇ ਦਿੱਲੀ ਸ਼ਰਾਬ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਉਦੋਂ ਤੋਂ ਉਹ ਸਿਸੋਦੀਆ ਜੇਲ੍ਹ ਵਿੱਚ ਹੈ। ਉਹ ਕਈ ਵਾਰ ਰਾਉਸ ਐਵੇਨਿਊ ਅਦਾਲਤ ਵਿੱਚ ਪੇਸ਼ ਹੋਇਆ ਪਰ ਹੁਣ ਤੱਕ ਉਨ੍ਹਾਂ ਨੂੰ ਰਾਹਤ ਨਹੀਂ ਮਿਲੀ।